22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਰਕਾਰ ਪੰਜਾਬੀਆਂ ਤੇ ਅੰਤਰਰਾਜੀ ਮਜ਼ਦੂਰਾਂ ਦੇ ਝਗੜੇ ਤੁਰੰਤ ਖ਼ਤਮ ਕਰਵਾਏ-ਕਾਮਰੇਡ ਸਰਵਣ ਸਿੰਘ ਠੱਟਾ <br/>

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸਰਵਣ ਸਿੰਘ ਠੱਟਾ ਤੇ ਯੂਨੀਅਨ ਦੇ ਹੋਰ ਆਗੂ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੂੰ ਮੰਗ-ਪੱਤਰ ਦਿੰਦੇ ਹੋਏ | ਤਸਵੀਰ. ਤਿਲਕਰਾਜ <br/> 26-09-2025
ਕਪੂਰਥਲਾ, 25 ਸਤੰਬਰ (ਵਿ.ਪ੍ਰ.)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਕਾਮਰੇਡ ਸਰਵਣ ਸਿੰਘ ਠੱਟਾ ਦੀ ਅਗਵਾਈ ਵਿਚ ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਇਕ ਮੰਗ ਪੱਤਰ ਦਿੱਤਾ | ਜਿਸ ਵਿਚ ਮੰਗ ਕੀਤੀ ਗਈ ਕਿ ਮੀਂਹ ਕਾਰਨ ਮਕਾਨਾਂ ਦੀਆਂ ਕੱਚੀਆਂ ਛੱਤਾਂ ਖ਼ਰਾਬ ਹੋਣ ਦੇ ਮਾਮਲੇ ਵਿਚ ਸਬੰਧਿਤ ਪਰਿਵਾਰ ਨੂੰ ਦੋ ਕਮਰਿਆਂ ਦੀਆਂ ਛੱਤਾਂ ਪੱਕੀਆਂ ਕਰਨ ਤੇ ਘਰ ਦੀ ਮੁਰੰਮਤ ਲਈ 5 ਲੱਖ ਰੁਪਏ ਵਿੱਤੀ ਸਹਾਇਤਾ ਦਿੱਤੀ ਜਾਵੇ ਤੇ ਜਿਹੜੇ ਮਜ਼ਦੂਰਾਂ ਦੀਆਂ ਬਾਰਿਸ਼ ਕਾਰਨ ਦਿਹਾੜੀਆਂ ਨਹੀਂ ਲੱਗੀਆਂ, ਉਨ੍ਹਾਂ ਰਜਿਸਟਰਡ ਉਸਾਰੀ ਮਜ਼ਦੂਰਾਂ ਨੂੰ ਲੇਬਰ ਭਲਾਈ ਬੋਰਡ ਵਲੋਂ 15-15 ਹਜ਼ਾਰ ਰੁਪਏ ਦੇਣ ਦੀ ਮਦਦ ਦੇਣ ਦੀ ਮੰਗ ਕੀਤੀ | ਇਸ ਮੌਕੇ ਬੋਲਦਿਆਂ ਕਾਮਰੇਡ ਸਰਵਣ ਸਿੰਘ ਨੇ ਹੁਸ਼ਿਆਰਪੁਰ ਵਿਚ ਇਕ ਬੱਚੇ ਦੀ ਮੌਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਤੇ ਦੇਸ਼ ਦੇ ਵਿਕਾਸ ਵਿਚ ਲੇਬਰ ਦਾ ਬਹੁਤ ਯੋਗਦਾਨ ਹੈ ਤੇ ਇਸ ਤੋਂ ਬਿਨ੍ਹਾਂ ਕਿਸੇ ਵੀ ਰਾਜ ਦੀ ਤਰੱਕੀ ਨਹੀਂ ਹੋ ਸਕਦੀ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖੇਤੀਬਾੜੀ, ਉਸਾਰੀ ਖੇਤਰ ਤੇ ਫ਼ੈਕਟਰੀਆਂ ਵਿਚ ਕੰਮ ਕਰਨ ਲਈ ਪਿਛਲੇ 5 ਦਹਾਕਿਆਂ ਦੇ ਵੱਧ ਸਮੇਂ ਤੋਂ ਵੱਖ-ਵੱਖ ਰਾਜਾਂ ਤੋਂ ਮਜ਼ਦੂਰ ਆ ਕੇ ਕੰਮ ਕਰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ ਵਿਚ ਲਵੇ ਤਾਂ ਜੋ ਅਜਿਹੀ ਘਟਨਾ ਤੋਂ ਬਚਿਆ ਜਾ ਸਕੇ | ਉਨ੍ਹਾਂ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਪੰਜਾਬੀਆਂ ਤੇ ਅੰਤਰਰਾਜੀ ਮਜ਼ਦੂਰਾਂ ਦੇ ਝਗੜੇ ਤੁਰੰਤ ਖ਼ਤਮ ਕਰਵਾਏ ਜਾਣ ਤੇ ਕਾਨੂੰਨ ਹੱਥ ਵਿਚ ਲੈਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਇਸ ਮੌਕੇ ਸੱਜਣ ਸਿੰਘ, ਸੁਖਵਿੰਦਰ ਸਿੰਘ, ਮਨਰੀਤ ਸਿੰਘ, ਸੁਰਜਨ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਬੋਹੜ ਸਿੰਘ, ਸੁਰਜੀਤ ਸਿੰਘ, ਗੁਰਦਿਆਲ ਸਿੰਘ, ਚਿਮਨ ਸਿੰਘ, ਪਾਲ ਸਿੰਘ, ਦਵਿੰਦਰ ਸਿੰਘ, ਸੋਨੂੰ, ਬਲਵੀਰ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਲੋਕ ਹਿਤੈਸ਼ੀ ਕਾਫ਼ਲਾ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 28 ਸਤੰਬਰ ਨੂੰ ਜਨਮ ਦਿਹਾੜਾ ਮਨਾਉਣ ਦਾ ਫ਼ੈਸਲਾ <br/> ਅਗਲੀ ਖ਼ਬਰ ਦੁਸਹਿਰਾ ਕਮੇਟੀ ਹਦੀਆਬਾਦ ਵਲੋਂ ਸ਼ਾਂਤੀ ਤਾਲ ਵਿਖੇ ਕੀਤਾ ਰਾਮ ਜਨਮ-ਸੀਤਾ ਜਨਮ ਨਾਈਟ ਦਾ ਮੰਚਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।