22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਲੋਕ ਹਿਤੈਸ਼ੀ ਕਾਫ਼ਲਾ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 28 ਸਤੰਬਰ ਨੂੰ ਜਨਮ ਦਿਹਾੜਾ ਮਨਾਉਣ ਦਾ ਫ਼ੈਸਲਾ <br/>

ਅਜੀਤ ਡੈਸਕ 26-09-2025
ਫਗਵਾੜਾ, 25 ਸਤੰਬਰ (ਚਾਨਾ)- ਲੋਕ ਹਿਤੈਸ਼ੀ ਕਾਫ਼ਲਾ ਫਗਵਾੜਾ ਦੇ ਆਗੂਆਂ ਦੀ ਮੀਟਿੰਗ ਰੈਸਟ ਹਾਊਸ ਵਿਖੇ ਹੋਈ | ਜਿਸ 'ਚ ਸ਼ਹੀਦ -ਏ-ਆਜ਼ਮ ਭਗਤ ਸਿੰਘ ਦੇ ਇਨਕਲਾਬੀ ਵਿਚਾਰਾਂ ਨੂੰ ਲੋਕਾਂ 'ਚ ਲੈ ਕੇ ਜਾਣ ਸੰਬੰਧੀ ਵਿਚਾਰ ਵਟਾਂਦਰਾ ਕਰਦੇ ਹੋਏ ਉਨ੍ਹਾਂ ਦਾ ਜਨਮ ਦਿਹਾੜਾ 28 ਸਤੰਬਰ ਦਿਨ ਐਤਵਾਰ ਨੂੰ ਟਾਊਨ ਹਾਲ ਫਗਵਾੜਾ ਦੇ ਪਾਰਕ 'ਚ 3:30 ਵਜੇ ਇਕੱਠੇ ਹੋ ਕੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ | ਰੈਲੀ ਕਰਨ ਉਪਰੰਤ ਸ਼ਹਿਰ 'ਚ ਝੰਡਿਆਂ ਤੇ ਮਾਟੋਆਂ ਨਾਲ ਮਾਰਚ ਵੀ ਕੀਤਾ ਜਾਵੇਗਾ | ਮੀਟਿੰਗ 'ਚ ਮਾਸਟਰ ਸੁਖਦੇਵ ਸਿੰਘ, ਜਸਵਿੰਦਰ ਸਿੰਘ, ਹੰਸ ਰਾਜ ਬੰਗੜ, ਹਰਚਰਨ ਭਾਰਤੀ, ਗੁਰਮੁਖ ਸਿੰਘ ਲੋਕ ਪ੍ਰੇਮੀ ਤੇ ਕੁਲਦੀਪ ਸਿੰਘ ਕੌੜਾ ਆਦਿ ਸਾਥੀ ਹਾਜ਼ਰ ਹੋਏ | ਮੀਟਿੰਗ 'ਚ ਇਲਾਕੇ ਦੇ ਸੂਝਵਾਨ ਸੱਜਣਾਂ, ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੇ ਹਾਮੀ ਤੇ ਲੋਕ ਹਿੱਤਾਂ ਲਈ ਪ੍ਰਣਾਏ ਹੋਏ ਜਥੇਬੰਦੀਆਂ ਦੇ ਜੁਝਾਰੂ ਆਗੂਆਂ ਨੂੰ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਵਿਅਕਤੀ ਨੂੰ ਬੰਨ੍ਹ ਕੇ ਕੁੱਟਮਾਰ ਕਰਨ ਸੰਬੰਧੀ ਚਾਰ ਖਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਸਰਕਾਰ ਪੰਜਾਬੀਆਂ ਤੇ ਅੰਤਰਰਾਜੀ ਮਜ਼ਦੂਰਾਂ ਦੇ ਝਗੜੇ ਤੁਰੰਤ ਖ਼ਤਮ ਕਰਵਾਏ-ਕਾਮਰੇਡ ਸਰਵਣ ਸਿੰਘ ਠੱਟਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।