22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਵਿਅਕਤੀ ਨੂੰ ਬੰਨ੍ਹ ਕੇ ਕੁੱਟਮਾਰ ਕਰਨ ਸੰਬੰਧੀ ਚਾਰ ਖਿਲਾਫ਼ ਕੇਸ ਦਰਜ <br/>

ਅਜੀਤ ਡੈਸਕ 26-09-2025
ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)-ਇੱਕ ਵਿਅਕਤੀ ਦੀ ਬੰਨ੍ਹ ਕੇ ਕੁੱਟਮਾਰ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਚਾਰ ਵਿਅਕਤੀਆਂ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਗੁਰਪ੍ਰੀਤ ਪੁੱਤਰ ਗਿਆਨ ਚੰਦ ਵਾਸੀ ਪਿੰਡ ਉੱਚਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਵਿਅਕਤੀਆਂ ਨੇ ਉਨ੍ਹਾਂ ਨੂੰ ਬੰਨ੍ਹ ਕੇ ਕੁੱਟਮਾਰ ਕੀਤੀ ਤੇ ਉਨ੍ਹਾਂ ਪਾਸ ਇੱਕ ਪਿਸਟਲ ਵੀ ਸੀ ਤੇ ਇਨ੍ਹਾਂ ਧਮਕੀਆਂ ਵੀ ਦਿੱਤੀਆਂ | ਜਿਸ ਸਬੰਧ 'ਚ ਪੁਲਿਸ ਨੇ ਜੀਤ ਸਿੰਘ ਪੁੱਤਰ ਕਰਮ ਸਿੰਘ, ਵਰਿੰਦਰ ਸਿੰਘ ਪੁੱਤਰ ਜੀਤ ਸਿੰਘ, ਜਿੰਮੀ ਪੁੱਤਰ ਮੱਖਣ ਰਾਮ, ਮੱਖਣ ਪੁੱਤਰ ਮੋਹਨ ਸਿੰਘ ਵਾਸੀਆਨ ਉੱਚਾ ਪਿੰਡ ਖਿਲਾਫ਼ ਕੇਸ ਦਰਜ ਕੀਤਾ ਹੈ |

ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ 7127 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋਈ-ਅਮਿਤ ਕੁਮਾਰ ਪੰਚਾਲ ਅਗਲੀ ਖ਼ਬਰ ਲੋਕ ਹਿਤੈਸ਼ੀ ਕਾਫ਼ਲਾ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 28 ਸਤੰਬਰ ਨੂੰ ਜਨਮ ਦਿਹਾੜਾ ਮਨਾਉਣ ਦਾ ਫ਼ੈਸਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।