22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਜੋਗਿੰਦਰ ਮਾਨ ਨੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸੰਬੰਧੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਬਾਰੇ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ <br/>

ਫਗਵਾੜਾ ਵਿਖੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੀ ਸ਼ੋਭਾ ਯਾਤਰਾ ਸੰਬੰਧੀ ਮੀਟਿੰਗ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਜਾਣਕਾਰੀ ਦਿੰਦੇ ਹੋਏ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ | ਤਸਵੀਰ: ਵਾਲੀਆ <br/> 26-09-2025
ਫਗਵਾੜਾ, 25 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸਿ੍ਸ਼ਟੀ ਕਰਤਾ ਭਗਵਾਨ ਵਾਲਮੀਕ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਹਲਕੇ ਵਿਖੇ ਹਰੇਕ ਸਾਲ ਦੀ ਤਰ੍ਹਾਂ ਸਜਾਈ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੀਆਂ ਤਿਆਰੀ ਸਬੰਧੀ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਸਪੋਕਸ ਪਰਸਨ ਅਤੇ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਤੋਂ ਇਲਾਵਾ ਜਸ਼ਨਜੀਤ ਸਿੰਘ ਐਸ.ਡੀ.ਐਮ. ਫਗਵਾੜਾ, ਡੀ.ਐਸ.ਪੀ. ਭਾਰਤ ਭੂਸ਼ਣ ਅਤੇ ਨਗਰ ਨਿਗਮ ਦੇ ਅਸਿਸਟੈਂਟ ਕਮਿਸ਼ਨਰ ਅਨੀਸ਼ ਬੰਸਲ ਉਚੇਰੇ ਤੌਰ ਤੇ ਮੌਜੂਦ ਰਹੇ | ਮੀਟਿੰਗ ਦੌਰਾਨ ਜੋਗਿੰਦਰ ਸਿੰਘ ਮਾਨ ਨੇ ਵੱਖ-ਵੱਖ ਭਗਵਾਨ ਵਾਲਮੀਕਿ ਮੰਦਿਰ ਕਮੇਟੀਆਂ ਅਤੇ ਭਾਈਚਾਰੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਜਿੱਥੇ ਨਿਗਮ ਪ੍ਰਸ਼ਾਸਨ ਨੂੰ ਸ਼ੋਭਾ ਯਾਤਰਾ ਦੇ ਸਾਰੇ ਰਸਤੇ ਦੀ ਮੁਰੰਮਤ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਿਹਾ, ਉੱਥੇ ਹੀ ਡੀ.ਐਸ.ਪੀ. ਭਾਰਤ ਭੂਸ਼ਣ ਤੋਂ ਮੰਗ ਕੀਤੀ ਕਿ ਸ਼ੋਭਾ ਯਾਤਰਾ ਦੇ ਲਈ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਜਾਣ ਤਾਂ ਜੋ ਕੋਈ ਵੀ ਸ਼ਰਾਰਤੀ ਜਾਂ ਸਮਾਜ ਵਿਰੋਧੀ ਅਨਸਰ ਕਿਸੇ ਤਰ੍ਹਾਂ ਦੀ ਸ਼ਰਾਰਤ ਨਾ ਕਰ ਸਕੇ | ਇਸ ਮੌਕੇ ਧਰਮਵੀਰ ਸੇਠੀ, ਕਿ੍ਸ਼ਨ ਕੁਮਾਰ ਹੀਰੋ, ਨਰਿੰਦਰ ਸਿੰਘ ਪ੍ਰਧਾਨ ਸਰਪੰਚ ਯੂਨੀਅਨ, ਗੁਰਦੀਪ ਸਿੰਘ ਦੀਪਾ, ਕੌਂਸਲਰ ਰਵੀ ਸਿੱਧੂ, ਅੰਕੁਸ਼ ਓਹਰੀ, ਮਹਿੰਦਰ ਥਾਪਰ, ਐਸ.ਐਚ.ਓ ਸਿਟੀ ਊਸ਼ਾ ਰਾਣੀ, ਅਮਨਦੀਪ ਕੁਮਾਰ ਇੰਚਾਰਜ ਟਰੈਫ਼ਿਕ ਪੁਲਿਸ ਫਗਵਾੜਾ, ਹਰਦੀਪ ਸਿੰਘ ਐਸ.ਐਚ.ਓ. ਸਤਨਾਮਪੁਰਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਘਰੇਲੂ ਝਗੜੇ ਵਿਚ ਦੋ ਭਰਾਵਾਂ ਦੀ ਹੋਈ ਲੜਾਈ ਵਿਚ ਦੋਵੇਂ ਜ਼ਖ਼ਮੀ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ 'ਚ ਕਰਵਾਇਆ ਅਧਿਆਪਕ ਦਿਵਸ ਸੰਬੰਧੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।