22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪ੍ਰੇਮ ਪ੍ਰਕਾਸ਼ ਸਾਹਿਬ ਵਿਖੇ ਸਮਾਗਮ <br/>

ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪ੍ਰੇਮ ਪ੍ਰਕਾਸ਼ ਸਾਹਿਬ ਕਪੂਰਥਲਾ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਭਾਈ ਪਿ੍ਤਪਾਲ ਸਿੰਘ ਬਰਗਾੜੀ ਵਾਲਿਆਂ ਦਾ ਜਥਾ ਕਵੀਸ਼ਰੀ ਪੇਸ਼ ਕਰਦਾ ਹੋਇਆ | ਸੱਜੇ ਸਮਾਗਮ ਵਿਚ ਸ਼ਾਮਿਲ ਸੰਗਤਾਂ | ਤਸਵੀਰ. ਤਿਲਕਰਾਜ <br/> 26-09-2025
ਕਪੂਰਥਲਾ, 25 ਸਤੰਬਰ (ਅਮਰਜੀਤ ਕੋਮਲ)-ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪ੍ਰੇਮ ਪ੍ਰਕਾਸ਼ ਸਾਹਿਬ ਕਾਲਾ ਸੰਘਿਆਂ ਫਾਟਕ ਨਕੋਦਰ ਰੋਡ ਕਪੂਰਥਲਾ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ 25 ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਸੁਖਜਿੰਦਰ ਸਿੰਘ ਮੋਨੀ ਹਜ਼ੂਰੀ ਰਾਗੀ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੇ ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਸਾਹਿਬ ਵਾਲਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਤੇ ਬਾਅਦ ਵਿਚ ਭਾਈ ਪਿ੍ਤਪਾਲ ਸਿੰਘ ਬਰਗਾੜੀ ਤੇ ਭਾਈ ਅਵਤਾਰ ਸਿੰਘ ਦੂਲੋਵਾਲ ਵਾਲਿਆਂ ਦੇ ਕਵੀਸ਼ਰੀ ਜਥਿਆਂ ਨੇ ਬਾਬਾ ਬੁੱਢਾ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਤੇ ਸਿੱਖ ਇਤਿਹਾਸ ਨਾਲ ਸਬੰਧਿਤ ਹੋਰ ਕਈ ਪ੍ਰਸੰਗ ਵੀ ਪੇਸ਼ ਕੀਤੇ | ਸਮਾਗਮ ਨੂੰ ਸੰਬੋਧਨ ਕਰਦਿਆਂ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੇ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਵਾਲਿਆਂ ਨੇ ਬਾਬਾ ਬੁੱਢਾ ਸਾਹਿਬ ਜੀ ਦੇ ਜੀਵਨ ਤੋਂ ਸੰਗਤਾਂ ਨੂੰ ਪ੍ਰੇਰਨਾ ਲੈ ਕੇ ਆਪਣਾ ਜੀਵਨ ਸਫ਼ਲ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਅੱਜ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੁੜਨ ਦੀ ਲੋੜ ਹੈ | ਉਨ੍ਹਾਂ ਸਿੱਖੀ ਤੋਂ ਬੇਮੁਖ ਹੋ ਰਹੀ ਨੌਜਵਾਨ ਪੀੜੀ ਨੂੰ ਖੰਡੇ ਬਾਟੇ ਦਾ ਅੰਮਿ੍ਤ ਪਾਣ ਕਰਕੇ ਗੁਰੂ ਵਾਲੇ ਬਣਨ ਲਈ ਕਿਹਾ | ਬਾਬਾ ਲੀਡਰ ਸਿੰਘ ਵਲੋਂ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਨੇ ਸਮਾਗਮ ਵਿਚ ਸ਼ਾਮਲ ਹੋਏ ਸੰਤ ਮਹਾਂਪੁਰਸ਼ਾਂ ਤੇ ਹੋਰ ਸ਼ਖ਼ਸੀਅਤਾਂ ਨੂੰ ਗੁਰੂ ਘਰ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਸਮਾਗਮ ਦੌਰਾਨ ਗਿਆਨੀ ਗੁਰਦੀਪ ਸਿੰਘ ਕਾਹਨਪੁਰੀ ਤੇ ਭਾਈ ਜਤਿੰਦਰ ਸਿੰਘ ਤੁੜ ਨੇ ਸਟੇਜ ਸਕੱਤਰ ਦੇ ਫ਼ਰਜ਼ ਅਦਾ ਕੀਤੇ | ਸਮਾਗਮ ਵਿਚ ਸੰਤ ਬਾਬਾ ਸ਼ਮਸ਼ੇਰ ਸਿੰਘ ਨਰਾਇਣਸਰ ਜਾਤੀਕੇ ਵਾਲੇ, ਬਾਬਾ ਹਰਜੀਤ ਸਿੰਘ ਦਮਦਮਾ ਸਾਹਿਬ ਵਾਲੇ, ਭਾਈ ਜਸਪਾਲ ਸਿੰਘ ਨੀਲਾ ਸੁਲਤਾਨਪੁਰ ਲੋਧੀ ਵਾਲੇ, ਸੰਤ ਬਾਬਾ ਮਹਾਤਮਾ ਮੁਨੀ ਖੈੜਾ ਬੇਟ ਵਾਲਿਆਂ ਦੇ ਸੇਵਾਦਾਰ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਮਹੰਤਾ ਸਿੰਘ, ਭਾਈ ਧਰਮ ਸਿੰਘ ਰੰਧਾਵਾ, ਭਾਈ ਨਿਰੰਜਨ ਸਿੰਘ, ਹਰਦਿਆਲ ਸਿੰਘ ਰੰਧਾਵਾ, ਜਰਨੈਲ ਸਿੰਘ ਰੰਧਾਵਾ, ਕੁਲਬੀਰ ਸਿੰਘ ਧੰਜੂ, ਪ੍ਰੀਤਮ ਸਿੰਘ ਕੁੱਲੀਵਾਲੇ, ਪਰਮਜੀਤ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਗੋਪੀ ਰੰਧਾਵਾ, ਜੱਸਾ ਸਿੰਘ ਵੈਲਡਰ, ਯਾਦਵਿੰਦਰ ਸਿੰਘ ਸਰਪੰਚ ਉੱਚਾ, ਗੁਰਿੰਦਰਪਾਲ ਸਿੰਘ ਗੋਗਾ, ਭਾਈ ਮਨਿੰਦਰ ਸਿੰਘ ਉੱਚਾ, ਜਥੇ. ਅਮਰਜੀਤ ਸਿੰਘ ਉੱਚਾ, ਭਜਨ ਸਿੰਘ, ਇੰਦਰਜੀਤ ਸਿੰਘ ਸਰਪੰਚ ਮਿਆਣੀ, ਮੌਲਵੀ ਸਾਹਿਬ ਸੁਰਖਪੁਰ ਤੋਂ ਇਲਾਵਾ ਇਲਾਕੇ ਦੀਆਂ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ | ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਸਮਾਗਮ ਦੌਰਾਨ ਜੋੜਿਆਂ ਦੀ ਸੇਵਾ ਗੁਰੂ ਹਰਿਗੋਬਿੰਦ ਸਾਹਿਬ ਸੇਵਕ ਜਥਾ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਵਲੋਂ ਨਿਭਾਈ ਗਈ |

ਪਿਛਲੀ ਖ਼ਬਰ ਮਿੱਲ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ <br/> ਅਗਲੀ ਖ਼ਬਰ ਸਰਕਾਰ ਝੂਠੇ ਕੇਸ ਬਣਾ ਕੇ ਵਿਧਾਇਕ ਖਹਿਰਾ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ-ਕਾਂਗਰਸੀ ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।