22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਵਿਆਹੁਤਾ ਦੀ ਹੋਈ ਮੌਤ ਦੇ ਸੰਬੰਧ 'ਚ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ ਸਬੰਧੀ ਐੱਸ. ਪੀ. ਦਫ਼ਤਰ ਬਾਹਰ ਧਰਨਾ ਲਗਾਇਆ <br/>

ਐੱਸ.ਪੀ ਦਫ਼ਤਰ ਦੇ ਬਾਹਰ ਧਰਨੇ 'ਤੇ ਬੈਠੇ ਪਰਿਵਾਰਕ ਮੈਂਬਰ | (ਹੇਠਾਂ) ਧਰਨਾਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਐੱਸ.ਪੀ. ਗੁਰਮੀਤ ਕੌਰ ਚਾਹਲ | ਤਸਵੀਰਾਂ: ਚਾਨਾ <br/> 26-09-2025
ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)-ਵਿਆਹੁਤਾ ਨੂੰ ਜ਼ਹਿਰੀਲੀ ਦਵਾਈ ਪਿਲਾਉਣ ਕਾਰਨ ਉਸਦੀ ਹੋਈ ਮੌਤ ਦੇ ਸਬੰਧ 'ਚ ਪੁਲਿਸ ਵਲੋਂ ਕੇਸ ਦਰਜ ਕੀਤੇ ਜਾਣ ਦੇ ਬਾਵਜੂਦ ਅਜੇ ਤੱਕ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਪਰਿਵਾਰਿਕ ਮੈਂਬਰਾਂ ਵਲੋਂ ਐਸ.ਪੀ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ ਤੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬੋਲਦਿਆਂ ਹਰਭਜਨ ਸਿੰਘ ਬਲਾਲੋਂ, ਲੇਖ ਰਾਜ ਜਮਾਲਪੁਰੀ, ਚਿਰੰਜੀ ਲਾਲ, ਅਮਨਦੀਪ ਕੌਂਸਲਰ, ਪਰਮਿੰਦਰ ਬੋਧ, ਮਨੀ ਅੰਬੇਡਕਰੀ ਨੇ ਕਿਹਾ ਕਿ ਮੁਸਕਾਨ ਜਿਸ ਨੂੰ ਉਸਦੇ ਪਤੀ ਤੇ ਹੋਰ ਪਰਿਵਾਰਿਕ ਮੈਂਬਰਾਂ ਵਲੋਂ ਕੁੱਟਮਾਰ ਕਰਕੇ ਜ਼ਹਿਰੀਲੀ ਦਵਾਈ ਪਿਲਾਈ ਜਿਸ ਦੀ ਹਾਲਤ ਗੰਭੀਰ ਹੋ ਗਈ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਜਿੱਥੋਂ ਡਾਕਟਰਾਂ ਨੇ ਉਸਨੂੰ ਜਲੰਧਰ ਰੈਫ਼ਰ ਕਰ ਦਿੱਤਾ ਤੇ ਉਸਦੀ ਮੌਤ ਹੋ ਗਈ | ਜਿਸ ਸਬੰਧ 'ਚ ਪੁਲਿਸ ਨੇ ਸੰਨੀ ਕੁਮਾਰ ਪੁੱਤਰ ਸ਼ਿੰਦਰਪਾਲ ਵਾਸੀ ਰਾਵਲਪਿੰਡੀ, ਨਨਾਣ ਸਿਮਰ, ਚਾਚੀ ਮੰਜੂ ਤੇ ਜੇਠਾਣੀ ਗੁਰਪ੍ਰੀਤ ਕੌਰ ਵਾਸੀਆਨ ਰਾਵਲਪਿੰਡੀ ਖਿਲਾਫ਼ ਧਾਰਾ 103, 3(5) ਬੀ.ਐਨ.ਐਸ ਤਹਿਤ ਕੇਸ ਦਰਜ ਕੀਤਾ ਹੈ | ਉਨ੍ਹਾਂ ਮੰਗ ਕੀਤੀ ਕਿ ਨਾਮਜ਼ਦ ਕੀਤੇ ਵਿਅਕਤੀਆਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ | ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਐਸ.ਪੀ. ਗੁਰਮੀਤ ਕੌਰ ਚਾਹਲ ਮੌਕੇ 'ਤੇ ਗਏ ਤੇ ਉਨ੍ਹਾਂ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ | ਚਾਹਲ ਨੇ ਇਸ ਸਬੰਧੀ ਕਿਹਾ ਕਿ ਪੀੜਤ ਪਰਿਵਾਰ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਗਿਆ ਹੈ | ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਇਸ ਉਪਰੰਤ ਹੀ ਪੁਲਿਸ ਅਗਲੀ ਕਾਰਵਾਈ ਕਰੇਗੀ |

ਪਿਛਲੀ ਖ਼ਬਰ ਪਿੰਡ ਬੋਹਾਨੀ ਵਿਖੇ ਡਾਕਖਾਨੇ 'ਚ ਚੋਰੀ <br/> ਅਗਲੀ ਖ਼ਬਰ ਖਾਦ ਅਤੇ ਕੀਟਨਾਸ਼ਕ ਡੀਲਰ ਐਸੋਸੀਏਸ਼ਨ ਵਲੋਂ ਐੱਸ. ਡੀ. ਐੱਮ. ਅਤੇ ਖੇਤੀਬਾੜੀ ਅਫ਼ਸਰਾਂ ਨੂੰ ਸੌਂਪਿਆ ਗਿਆ ਮੰਗ-ਪੱਤਰ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।