19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਜ਼ਖ਼ਮੀ

ਅਜੀਤ ਡੈਸਕ 18-10-2025
ਕਪੂਰਥਲਾ, 17 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਭੁੱਲਰ ਬੇਟ ਵਿਖੇ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਮੋਹੀਨ ਅੰਸਾਰੀ ਪੁੱਤਰ ਇਸਲਾਮ ਅੰਸਾਰੀ ਵਾਸੀ ਭੁੱਲਰ ਬੇਟ ਨੇ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਜਾ ਰਿਹਾ ਸੀ ਤਾਂ ਅਚਾਨਕ ਇਕ ਟਰੈਕਟਰ ਟਰਾਲੀ ਨਾਲ ਉਸ ਦਾ ਮੋਟਰਸਾਈਕਲ ਟਕਰਾ ਗਿਆ, ਜਿਸ ਕਾਰਨ ਉਹ ਜਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ਹਰੀ ਦੀਵਾਲੀ ਮਨਾਉਣ ਦੀ ਅਪੀਲ <br/> ਅਗਲੀ ਖ਼ਬਰ ਜੇ ਖੇਤ ਵਿਚ ਪਰਾਲੀ ਨੂੰ ਅੱਗ ਲੱਗਣ ਦਾ ਪਤਾ ਲੱਗੇ ਤਾਂ ਸਖ਼ਤ ਕਾਰਵਾਈ ਕੀਤੀ ਜਾਵੇ-ਅਮਿਤ ਕੁਮਾਰ ਪੰਚਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।