18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਚੀਫ਼ ਜਸਟਿਸ ਨਾਲ ਸੁਪਰੀਮ ਕੋਰਟ 'ਚ ਵਾਪਰੀ ਘਟਨਾ ਸੰਵਿਧਾਨ ਦਾ ਅਪਮਾਨ ਕਰਨ ਤੋਂ ਘੱਟ ਨਹੀਂ-ਪਰਵਿੰਦਰ ਸਿੰਘ ਢੋਟ

ਅਜੀਤ ਡੈਸਕ 18-10-2025

ਕਪੂਰਥਲਾ, 17 ਅਕਤੂਬਰ (ਸਡਾਨਾ)-ਮਾਨਯੋਗ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਵਜੋਂ ਜਦੋਂ ਤੋਂ ਬੀ.ਆਰ. ਗਵੱਈ ਨੇ ਅਹੁਦਾ ਸੰਭਾਲਿਆ ਹੈ ਉਸ ਸਮੇਂ ਤੋਂ ਹੀ ਮਨੂੰਵਾਦੀ ਸੋਚ ਦੇ ਧਾਰਨੀ ਲੋਕ ਕਥਿਤ ਤੌਰ 'ਤੇ ਜਾਤੀਵਾਦ ਸਬੰਧੀ ਟਿੱਪਣੀਆਂ ਕਰ ਰਹੇ ਹਨ ਤੇ ਉਨ੍ਹਾਂ ਨੂੰ ਇਸ ਅਹੁਦੇ 'ਤੇ ਬੈਠਿਆਂ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਪਰਵਿੰਦਰ ਸਿੰਘ ਢੋਟ ਨੇ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ 78 ਸਾਲ ਹੋ ਗਏ ਹਨ ਪਰ ਮਨੂੰਵਾਦੀ ਸੋਚ ਵਾਲੇ ਲੋਕਾਂ ਵਿਚੋਂ ਜਾਤਪਾਤ ਅਜੇ ਵੀ ਬਾਹਰ ਨਹੀਂ ਨਿਕਲ ਰਹੀ | ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨਾਲ ਵਾਪਰੀ ਘਟਨਾ ਬਹੁਤ ਹੀ ਘਟੀਆ ਹੈ ਤੇ ਇਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਤੇ ਇਹ ਹਰਕਤ ਭਾਈਚਾਰਕ ਸਾਂਝ ਤੇ ਅਮਨ ਕਾਨੂੰਨ ਨੂੰ ਭੰਗ ਕਰਨ ਦੀ ਇਕ ਸਾਜ਼ਿਸ਼ ਹੈ | ਪਰਵਿੰਦਰ ਸਿੰਘ ਢੋਟ ਨੇ ਕਿਹਾ ਕਿ ਚੀਫ਼ ਜਸਟਿਸ ਬੀ.ਆਰ. ਗਵੱਈ ਵੱਲ ਜੁੱਤੀ ਸੁੱਟਣ ਦੀ ਘਟਨਾ ਤੋਂ ਇਲਾਵਾ ਹਰਿਆਣਾ ਦੇ ਆਈ.ਪੀ.ਐਸ. ਅਫ਼ਸਰ ਵਾਈ ਪੂਰਨ ਕੁਮਾਰ ਵਲੋਂ ਕੀਤੀ ਗਈ ਖ਼ੁਦਕੁਸ਼ੀ ਵੀ ਕੁੱਝ ਮਾੜੇ ਲੋਕਾਂ ਦੀ ਸੋਚ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਫ਼ਿਰਕੂ ਤੇ ਤਾਨਾਸ਼ਾਹੀ ਤਾਕਤਾਂ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਇੱਕਜੁੱਟ ਹੋਣ ਦੀ ਲੋੜ ਹੈ | ਪਰਵਿੰਦਰ ਸਿੰਘ ਢੋਟ ਨੇ ਕਿਹਾ ਕਿ ਚੀਫ਼ ਜਸਟਿਸ ਨਾਲ ਵਾਪਰੀ ਘਟਨਾ ਸੰਵਿਧਾਨ ਦਾ ਅਪਮਾਨ ਕਰਨ ਤੋਂ ਘੱਟ ਨਹੀਂ | ਉਨ੍ਹਾਂ ਕਿਹਾ ਕਿ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਅਨਸਰ ਮੁੜ ਅਜਿਹੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵੀ ਨਾ ਕਰੇ |

ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਹੜ੍ਹ ਤੇ ਬਾਰਿਸ਼ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਨਿਰੰਤਰ ਮਦਦ ਕਰਦਾ ਆ ਰਿਹਾ ਹੈ-ਐੱਚ.ਐੱਸ.... ਅਗਲੀ ਖ਼ਬਰ ਿਲੰਕ ਸੜਕਾਂ ਦੀਆਂ ਬਰਮਾਂ 'ਤੇ ਕਿਸਾਨਾਂ ਵਲੋਂ ਨਾਜਾਇਜ਼ ਕਬਜ਼ਿਆਂ ਕਾਰਨ ਰਾਹਗੀਰ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।