ਕਪੂਰਥਲਾ, 17 ਅਕਤੂਬਰ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ.ਐਸ. ਵਾਲੀਆ ਨੇ ਅੱਜ ਪਿੰਡ ਨਵਾਂ ਪਿੰਡ ਗੇਟਵਾਲਾ ਦੇ ਪ੍ਰਭਾਵਿਤ ਲੋੜਵੰਦ ਪਸ਼ੂ ਪਾਲਕਾਂ ਨੂੰ 150 ਬੋਰੀਆਂ ਅਚਾਰ ਦੀ ਵੰਡ ਕੀਤੀ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਹੜ੍ਹ ਤੇ ਬਾਰਿਸ਼ ਨਾਲ ਪ੍ਰਭਾਵਿਤ ਹੋਏ ਖੇਤਰਾਂ ਦੀ ਪਿਛਲੇ ਲੰਬੇ ਸਮੇਂ ਤੋਂ ਨਿਰੰਤਰ ਮੱਦਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹੜ੍ਹ ਤੇ ਬਾਰਿਸ਼ ਨੇ ਪਸ਼ੂਆਂ ਦਾ ਚਾਰਾ ਬਰਬਾਦ ਕਰ ਦਿੱਤਾ ਹੈ ਤੇ ਜਿਨ੍ਹੀ ਦੇਰ ਤੱਕ ਨਵਾਂ ਚਾਰਾ ਤਿਆਰ ਨਹੀਂ ਹੁੰਦਾ ਉਨੀ ਦੇਰ ਤੱਕ ਪਸ਼ੂ ਪਾਲਕਾਂ ਦੀ ਉਹ ਨਿਰੰਤਰ ਮਦਦ ਕਰਦੇ ਰਹਿਣਗੇ | ਹਲਕਾ ਇੰਚਾਰਜ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬੀਆਂ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ ਤੇ ਇਸ ਹੜ੍ਹ ਦੌਰਾਨ ਰਾਜਨੀਤੀ ਤੋਂ ਉੱਪਰ ਉੱਠ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਵੱਖ-ਵੱਖ ਖੇਤਰਾਂ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਦੇ ਆ ਰਹੇ ਹਨ ਤੇ ਲੋਕਾਂ ਨੂੰ ਪਸ਼ੂਆਂ ਲਈ ਫੀਡ, ਅਚਾਰ, ਚਾਰਾ, ਰਾਸ਼ਨ, ਦਵਾਈਆਂ, ਟਰੈਕਟਰਾਂ ਲਈ ਡੀਜ਼ਲ ਤੇ ਹੋਰ ਸਮਾਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪ੍ਰਭਾਵਿਤ ਪਿੰਡਾਂ ਨੂੰ ਮੱਛਰਾਂ ਤੇ ਹੋਰ ਬਿਮਾਰੀਆਂ ਤੋਂ ਬਚਾਉਣ ਲਈ ਅਕਾਲੀ ਦਲ ਵਲੋਂ ਫੋਗਿੰਗ ਵੀ ਕਰਵਾਈ ਗਈ ਹੈ | ਐਚ.ਐਸ. ਵਾਲੀਆ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹੀ ਪੰਜਾਬ ਦੇ ਲੋਕਾਂ ਦਾ ਭਵਿੱਖ ਸੁਰੱਖਿਅਤ ਰੱਖ ਸਕਦਾ ਹੈ | ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 2027 ਵਿਚ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਅਗਵਾਈ ਵਿਚ ਸਰਕਾਰ ਬਣਾਉਣ ਤਾਂ ਜੋ ਪੰਜਾਬ ਵਿਚ ਵਿਕਾਸ ਦੇ ਕਾਰਜ ਮੁੜ ਸ਼ੁਰੂ ਹੋ ਸਕਣ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਜਥੇਦਾਰ ਸੁਖਵਿੰਦਰ ਸਿੰਘ ਨਵਾਂ ਪਿੰਡ, ਸਰਕਲ ਜਥੇਦਾਰ ਤੇ ਸਰਪੰਚ ਨਵਾਂ ਪਿੰਡ ਰੇਸ਼ਮ ਸਿੰਘ, ਮੈਂਬਰ ਪੀ.ਏ.ਸੀ. ਜਗਜੀਤ ਸਿੰਘ ਸ਼ੰਮੀ, ਜ਼ਿਲ੍ਹਾ ਮੀਤ ਪ੍ਰਧਾਨ ਤੇ ਵਾਰਡ ਨੰਬਰ 40 ਦੇ ਇੰਚਾਰਜ ਬਲਦੇਵ ਸਿੰਘ ਦੇਬੀ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਮੈਂਬਰ ਪੀ.ਏ.ਸੀ. ਅਜੈ ਬਬਲਾ ਆਦਿ ਹਾਜ਼ਰ ਸਨ |