ਸੁਭਾਨਪੁਰ, 17 ਅਕਤੂਬਰ (ਸਤਨਾਮ ਸਿੰਘ)-ਸਰਕਾਰੀ ਹਾਈ ਸਕੂਲ ਹਮੀਰਾ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ 'ਯੁੱਧ ਨਸ਼ਿਆਂ ਵਿਰੁੱਧ' ਵਿਸ਼ੇ 'ਤੇ ਸੈਮੀਨਾਰ ਤੇ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਤੇ ਸਥਾਨਕ ਨਾਗਰਿਕਾਂ 'ਚ ਨਸ਼ਿਆਂ ਦੇ ਖ਼ਤਰਨਾਕ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਤੇ ਸਿਹਤਮੰਦ ਸਮਾਜ ਦੀ ਸਥਾਪਨਾ ਵੱਲ ਕਦਮ ਚੁੱਕਣਾ ਸੀ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਨੋਡਲ ਇੰਚਾਰਜ ਅੰਕੁਸ਼ ਅੰਗਰੇਜ਼ੀ ਮਾਸਟਰ ਵਲੋਂ 'ਨਸ਼ਾ ਮੁਕਤ ਪੰਜਾਬ' ਵਿਸ਼ੇ 'ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਨਸ਼ਿਆਂ ਦੇ ਭੈੜੇ ਪ੍ਰਭਾਵ 'ਤੇ ਚਾਨਣ ਪਾਇਆ | ਇਸ ਮੌਕੇ ਅਧਿਆਪਕ ਸ਼ਮਸ਼ੇਰ ਸਿੰਘ, ਅਸ਼ੀਸ਼ ਅਰੋੜਾ, ਗੁਰਭਜਨ ਸਿੰਘ, ਰੁਪਿੰਦਰਜੀਤ ਕੌਰ, ਜਸਵੀਰ ਪਾਲ, ਸੰਨੀ ਲਾਂਬਾ, ਦਵਨੀਤ ਕੌਰ, ਮਨਪ੍ਰੀਤ ਕੌਰ, ਕੋਮਲ, ਹਰਪ੍ਰੀਤ ਕੌਰ, ਗੁਰਦਿਆਲ ਕੌਰ, ਦਲਜੀਤ ਕੌਰ, ਮਨਜੀਤ ਕੌਰ, ਰਾਜਵੰਤ ਕੌਰ, ਜੋਤੀ, ਗੁਰਪ੍ਰੀਤ ਕੌਰ, ਬੀਬੀ ਮਹਿੰਦਰ ਕੌਰ, ਗਗਨਦੀਪ ਕੌਰ ਆਦਿ ਹਾਜ਼ਰ ਸਨ |