18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਤੰਬਾਕੂ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰਦਾ ਹੈ-ਡਾ. ਪਰਮਿੰਦਰ ਕੌਰ

ਅਜੀਤ ਡੈਸਕ 18-10-2025
ਕਪੂਰਥਲਾ, 17 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਸਿਹਤ ਵਿਭਾਗ ਕਪੂਰਥਲਾ ਵਲੋਂ ਰੈੱਡ ਰੀਬਨ ਕਲੱਬ ਤੇ ਐੱਨ.ਐੱਸ.ਐੱਸ. ਦੇ ਸਹਿਯੋਗ ਨਾਲ ਤੰਬਾਕੂਨੋਸ਼ੀ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਡਾ. ਪਰਮਿੰਦਰ ਕੌਰ ਸੀਨੀਅਰ ਮੈਡੀਕਲ ਅਫ਼ਸਰ ਮੁੱਖ ਮਹਿਮਾਨ ਵਜੋਂ ਤੇ ਡਾ. ਗੁਰਦੇਵ ਸਿੰਘ ਭੱਟੀ ਮੈਡੀਕਲ ਅਫ਼ਸਰ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ | ਉਨ੍ਹਾਂ ਤੰਬਾਕੂ ਦੀ ਵਰਤੋਂ ਦੇ ਮਾਰੂ ਪ੍ਰਭਾਵ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ ਤੰਬਾਕੂ ਦੀ ਖ਼ਪਤ ਨੂੰ ਘਟਾਉਣ ਲਈ ਇਸ ਤਰ੍ਹਾਂ ਦੇ ਸਮਾਗਮ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਤੰਬਾਕੂ ਦੀ ਵਰਤੋਂ 'ਤੇ ਰੋਕ ਲਗਾਉਣ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਤੰਬਾਕੂ ਤੋਂ ਦੂਰ ਰਹਿਣ ਕਿਉਂਕਿ ਉਹ ਉਨ੍ਹਾਂ ਦੀ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਸਿਗਰਟਨੋਸ਼ੀ ਕਰਨ ਵਾਲੇ ਆਦਮੀਆਂ ਨੂੰ ਟੀ.ਬੀ. ਦੀ ਬਿਮਾਰੀ ਹੁੰਦੀ ਹੈ ਜੋ ਆਸ ਪਾਸ ਦੇ ਲੋਕਾਂ ਨੂੰ ਵੀ ਪ੍ਰਭਾਵਿਤ ਕਰਦੀ ਹੈ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਗੁਰਦੇਵ ਸਿੰਘ ਭੱਟੀ ਨੇ ਵਿਦਿਆਰਥੀਆਂ ਨੂੰ ਤੰਬਾਕੂਨੋਸ਼ੀ ਦੇ ਮਨੁੱਖੀ ਸਰੀਰ 'ਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਤੰਬਾਕੂਨੋਸ਼ੀ ਦੀ ਆਦਤ ਛੱਡਣੀ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਸਾਹ ਪ੍ਰਣਾਲੀ ਤੇ ਸਿੱਧਾ ਅਸਰ ਪਾਉਂਦੀ ਹੈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਹਰਸ਼ਦੀਪ ਸਿੰਘ ਤੇ ਹਰਗੁਣ ਕੌਰ ਨੇ ਪਹਿਲਾ, ਨਵਦੀਪ ਕੌਰ ਨੇ ਦੂਜਾ ਤੇ ਇੰਦਰਪ੍ਰੀਤ ਨੇ ਤੀਜਾ ਸਥਾਨ ਹਾਸਲ ਕੀਤਾ | ਜੇਤੂ ਵਿਦਿਆਰਥੀਆਂ ਨੂੰ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ, ਡਾ. ਪਰਮਿੰਦਰ ਕੌਰ ਤੇ ਡਾ. ਗੁਰਦੇਵ ਸਿੰਘ ਭੱਟੀ ਨੇ ਸਨਮਾਨਿਤ ਕੀਤਾ | ਸਮਾਗਮ ਦੌਰਾਨ ਮੰਚ ਸੰਚਾਲਨ ਦੇ ਫ਼ਰਜ ਰੈੱਡ ਰੀਬਨ ਕਲੱਬ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਬਾਖ਼ੂਬੀ ਨਾਲ ਨਿਭਾਏ | ਸਮਾਗਮ ਵਿਚ ਪੋ੍ਰ. ਡਿੰਪਲ ਕੁਮਾਰ, ਪ੍ਰੋ. ਦਮਨਜੀਤ ਕੌਰ, ਪ੍ਰੋ. ਇੰਦਰਪ੍ਰੀਤ ਸਿੰਘ, ਪ੍ਰੋ. ਸੁਮੀਤ ਸਰਾਓ ਸਮੇਤ ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਲਿਟਲ ਏਾਜਲਸ ਕੋ ਐੱਡ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਇੰਟੇਕ ਨੈਸ਼ਨਲ ਹੈਰੀਟੇਜ ਕੁਇਜ਼ ਮੁਕਾਬਲੇ ਵਿਚ ਦੂਜਾ ਸਥਾਨ ਲਿਆ... ਅਗਲੀ ਖ਼ਬਰ ਆਨੰਦ ਕਾਲਜ ਦੇ ਵਿਦਿਆਰਥੀਆਂ ਨੇ ਏਡਜ਼ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢੀ ਜਾਗਰੂਕਤਾ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।