ਕਪੂਰਥਲਾ, 17 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਲਿਟਲ ਏਾਜਲਸ ਕੋ ਐਡ ਸਕੂਲ ਕਪੂਰਥਲਾ ਦੀ 10ਵੀਂ ਜਮਾਤ ਦੀ ਖ਼ੁਸ਼ਵੀਤ ਕੌਰ ਤੇ 8ਵੀਂ ਜਮਾਤ ਦੀ ਹਿਮਾਨੀ ਸੂਦ ਨੇ ਇੰਟੇਕ ਨੈਸ਼ਨਲ ਹੈਰੀਟੇਜ ਕੁਇਜ਼ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਐਮ.ਜੀ.ਐਨ. ਪਬਲਿਕ ਸਕੂਲ ਕਪੂਰਥਲਾ ਵਿਚ ਕਰਵਾਏ ਗਏ ਇਸ ਮੁਕਾਬਲੇ ਵਿਚ ਵੱਡੀ ਗਿਣਤੀ ਵਿਚ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ | ਇਨ੍ਹਾਂ ਦੋਵਾਂ ਵਿਦਿਆਰਥਣਾਂ ਨੂੰ ਮੁਕਾਬਲੇ ਦੇ ਪ੍ਰਬੰਧਕ ਐਡਵੋਕੇਟ ਕੰਵਲਜੀਤ ਸਿੰਘ ਤੇ ਐਮ.ਜੀ.ਐਨ. ਸਕੂਲ ਦੀ ਪਿ੍ੰਸੀਪਲ ਪਰਵਿੰਦਰ ਕੌਰ ਵਾਲੀਆ ਨੇ ਇਨਾਮ ਤਕਸੀਮ ਕੀਤੇ | ਸਕੂਲ ਦੀ ਚੇਅਰਪਰਸਨ ਕਿਰਨਦੀਪ ਕੌਰ ਖਿੰਡਾ ਤੇ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਸਕੂਲ ਵਿਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ |