ਫਗਵਾੜਾ, 17 ਅਕਤੂਬਰ (ਹਰਜੋਤ ਸਿੰਘ ਚਾਨਾ)-ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਕਿੰਡਰਗਾਰਡਨ ਦੇ ਵਿਦਿਆਰਥੀਆਂ ਦੁਆਰਾ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਛੋਟੇ ਬੱਚਿਆਂ ਨੇ ਕਰਾਫ਼ਟ ਗਤੀਵਿਧੀਆ ਦੁਆਰਾ ਸਾਜ ਸੱਜਾ ਦੀ ਚੀਜ਼ਾਂ ਨਾਲ ਆਪਣੀਆਂ ਕਲਾਸਾਂ ਨੂੰ ਸਜਾਇਆ | ਇਸ ਮੌਕੇ ਦੀਵਾਲੀ ਦੇ ਤਿਉਹਾਰ ਨੂੰ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਮਨਾਇਆ | ਸਕੂਲ ਦੀਆਂ ਅਧਿਆਪਕਾ ਦੁਆਰਾ ਵਿਦਿਆਰਥੀਆਂ ਨੂੰ ਭਾਈ ਦੂਜ ਤੇ ਦੀਵਾਲੀ ਦਾ ਮਹੱਤਵ ਤੇ ਇਨ੍ਹਾਂ ਨਾਲ ਸਬੰਧਿਤ ਪੁਰਾਤਨ ਤੇ ਨੈਤਿਕ ਮੁੱਲਾਂ 'ਤੇ ਆਧਾਰਿਤ ਕਹਾਣੀਆਂ ਸੁਣਾਈਆਂ ਗਈਆਂ | ਸਕੂਲ ਪਿ੍ੰ. ਜ਼ੋਰਾਵਰ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ |