17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਬਾਬਾ ਕਰਤਾਰ ਸਿੰਘ ਤੇ ਬਾਬਾ ਤਰਲੋਚਨ ਸਿੰਘ ਦੀ ਸਾਲਾਨਾ ਬਰਸੀ ਸ਼ਰਧਾ ਨਾਲ ਮਨਾਈ <br/>

ਭਾਈ ਕੁਲਵੰਤ ਸਿੰਘ ਹਜ਼ੂਰੀ ਰਾਗੀ ਜਥਾ ਕੀਰਤਨ ਕਰਦਾ ਹੋਇਆ | (ਸੱਜੇ) ਸਮਾਗਮ ਦੌਰਾਨ ਹਾਜ਼ਰੀ ਭਰਦੀਆਂ ਸੰਗਤਾਂ | ਤਸਵੀਰਾਂ. ਭੋਲਾ <br/> 18-10-2025
ਤਲਵੰਡੀ ਚੌਧਰੀਆਂ, 17 ਅਕਤੂਬਰ (ਪਰਸਨ ਲਾਲ ਭੋਲਾ)-ਪੂਰਨ ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ 31ਵੀਂ ਤੇ ਸੰਤ ਬਾਬਾ ਤਰਲੋਚਨ ਸਿੰਘ ਦੀ 22ਵੀਂ ਸਾਲਾਨਾ ਬਰਸੀ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਦੀ ਅਗਵਾਈ ਹੇਠ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਮਨਾਈ ਗਈ | ਸੰਤਾਂ ਮਹਾਂਪੁਰਸ਼ਾਂ ਦੀ ਸਾਲਾਨਾ ਬਰਸੀ ਦੇ ਸਮਾਗਮਾਂ ਨੂੰ ਸਮਰਪਿਤ ਦੂਜੀ ਲੜੀ ਦੇ 16 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਗ੍ਰੰਥੀ ਸਿੰਘ ਵੱਲੋਂ ਸੰਪੂਰਨਤਾ ਦੀ ਅਰਦਾਸ ਉਪਰੰਤ ਦੀਵਾਨ ਹਾਲ ਵਿਚ ਸੁੰਦਰ ਦੀਵਾਨ ਸਜਾਏ ਗਏ, ਜਿਸ ਵਿਚ ਸੰਤ ਬਾਬਾ ਲੀਡਰ ਸਿੰਘ ਗੁਰਸਰ ਸਾਹਿਬ ਸੈਫਲਾਬਾਦ, ਬਾਬਾ ਗੁਰਾਜਪਾਲ ਸਿੰਘ ਤੇ ਬਾਬਾ ਹਰਦੀਪ ਸਿੰਘ ਡੇਰਾ ਮਹਾਰਾਜ ਅੰਮਿ੍ਤਸਰ, ਬਾਬਾ ਹਰਦੀਪ ਸਿੰਘ ਡੇਰਾ ਬਾਬਾ ਸ੍ਰੀ ਚੰਦ ਜੀ ਬੂੜੇਵਾਲ ਆਦਿ ਸੰਗਤਾਂ ਦੇ ਸਨਮੁੱਖ ਹੋਏ | ਸਮਾਗਮ ਦੌਰਾਨ ਭਾਈ ਕੁਲਵੰਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਾਲੇ, ਭਾਈ ਅਵਤਾਰ ਸਿੰਘ ਦੂਲੋਵਾਲ ਦਾ ਕਵੀਸ਼ਰੀ ਜਥਾ, ਭਾਈ ਗੁਰਦੇਵ ਸਿੰਘ ਯੂ.ਕੇ. ਕੀਰਤਨੀ ਜਥਾ, ਭਾਈ ਅਮਨਦੀਪ ਸਿੰਘ ਕੀਰਤਨੀ ਜਥਾ, ਭਾਈ ਸਤਨਾਮ ਸਿੰਘ ਲਾਲੂ ਘੁੰਮਣ ਵਾਲੇ ਢਾਡੀ ਜਥਾ ਆਦਿ ਵੱਲੋਂ ਕਵੀਸ਼ਰੀ,ਕੀਰਤਨ ਰਾਹੀਂ ਸੰਗਤਾਂ ਨੂੰ ਸੰਤ ਬਾਬਾ ਕਰਤਾਰ ਸਿੰਘ ਤੇ ਸੰਤ ਬਾਬਾ ਤਰਲੋਚਨ ਸਿੰਘ ਦੇ ਜੀਵਨ ਤੇ ਗੁਰ ਇਤਿਹਾਸ ਦੀ ਸਾਂਝ ਪਾਉਂਦਿਆਂ ਨਿਹਾਲ ਕੀਤਾ | ਸਮਾਗਮ ਸਮੇਂ ਸੰਤਾ ਮਹਾਂਪੁਰਸ਼ਾਂ, ਕੀਰਤਨੀ ਜਥੇ, ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਵਾਲੀਆਂ ਸੰਗਤਾਂ ਸਮੇਤ ਹੋਰ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਹਰਜੀਤ ਸਿੰਘ ਤੇ ਗੁਰਦੁਆਰਾ ਦਮਦਮਾ ਸਾਹਿਬ ਸਮੂਹ ਸੰਗਤ, ਇਲਾਕਾ ਨਿਵਾਸੀ, ਸਮੂਹ ਸੰਗਤ ਪਿੰਡ ਠੱਟਾ ਪੁਰਾਣਾ, ਸਮੂਹ ਸੰਗਤ ਦੰਦੂਪੁਰ, ਕੁਲਵੰਤ ਸਿੰਘ ਰਾਜਸਥਾਨ, ਪੁਨੀਤਪਾਲ ਸਿੰਘ ਲੁਧਿਆਣਾ, ਗੁਰਦਿੱਤ ਸਿੰਘ ਲੁਧਿਆਣਾ, ਹਰਭਜਨ ਸਿੰਘ ਜਲੰਧਰ, ਅਮਰੀਕ ਸਿੰਘ ਦਾ ਪਰਿਵਾਰ ਗੋਇੰਦਵਾਲ ਸਾਹਿਬ, ਜਸਪਾਲ ਸਿੰਘ ਜਲੰਧਰ, ਜਗਜੀਤ ਸਿੰਘ ਲਖੀਮਪੁਰ ਖੀਰੀ ਯੂ.ਪੀ., ਹਰਜੀਤ ਸਿੰਘ ਤਰਨਪਾਲ ਸਿੰਘ ਇਟਾਵਾ ਕਾਨਪੁਰ ਯੂ.ਪੀ., ਭੁਪਿੰਦਰ ਸਿੰਘ ਨੈਨੀਤਾਲ ਉੱਤਰਾਖੰਡ, ਬਲਦੇਵ ਸਿੰਘ ਲੁਧਿਆਣਾ ਕਾਨਪੁਰ ਵਾਲੇ, ਬਿਕਰਮਜੀਤ ਸਿੰਘ ਰਸੂਲਪੁਰ, ਬਲਕਾਰ ਸਿੰਘ ਪੰਡੋਰੀ ਜਗੀਰ ਆਦਿ ਦਾ ਸੰਤ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਾਲਿਆਂ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਭਾਈ ਇੰਦਰਜੀਤ ਸਿੰਘ ਬਜਾਜ ਵਲੋਂ ਨਿਭਾਈ ਗਈ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |

ਪਿਛਲੀ ਖ਼ਬਰ ਪੰਜਾਬ ਸਰਕਾਰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਵਾਲੀ ਦੇਸ਼ ਦੀ ਪਹਿਲੀ ਸਰਕਾਰ-ਸਾਹੀ <br/> ਅਗਲੀ ਖ਼ਬਰ ਬੰਗਾ ਰੋਡ ਦੀ ਖ਼ਸਤਾ ਹਾਲਤ ਨੂੰ ਸੁਧਾਰਨ ਲਈ ਕਿਸੇ ਨੇ ਨਹੀਂ ਲਈ ਸਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।