17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪੰਜਾਬ ਸਰਕਾਰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਵਾਲੀ ਦੇਸ਼ ਦੀ ਪਹਿਲੀ ਸਰਕਾਰ-ਸਾਹੀ <br/>

ਅਜੀਤ ਡੈਸਕ 18-10-2025
ਨਡਾਲਾ, 17 ਅਕਤੂਬਰ (ਰਘਬਿੰਦਰ ਸਿੰਘ)-ਸੂਬੇ ਭਰ ਵਿਚ ਹੜ੍ਹਾਂ ਕਾਰਨ ਅਨੇਕਾਂ ਲੋਕ ਪ੍ਰਭਾਵਿਤ ਹੋਏ ਹਨ ਤੇ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਪੰਜਾਬ ਸਰਕਾਰ ਪੱਬਾਂ ਭਾਰ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸਾਨ ਵਿੰਗ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਾਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਵਾਲੀ ਦੇਸ਼ ਦੀ ਪਹਿਲੀ ਸਰਕਾਰ ਹੈ, ਜਿਸ ਨੇ ਲੋਕਾਂ ਦੇ ਦਰਦ ਨੂੰ ਸਮਝਿਆ ਹੈ ਤੇ ਮੁਆਵਜ਼ਾ ਰਾਸ਼ੀ ਦੇਣ ਦੀ ਸ਼ੁਰੂਆਤ ਵੀ ਕਰ ਦਿੱਤੀ ਹੈ | ਸਾਹੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਕੀਤੇ ਵਾਅਦੇ ਮੁਤਾਬਿਕ ਦੀਵਾਲੀ ਤੋਂ ਪਹਿਲਾਂ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦੀ ਵੰਡ ਕੀਤੀ ਗਈ ਹੈ ਤੇ ਪੰਜਾਬ ਸਰਕਾਰ ਦੇਸ਼ ਵਿਚ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਬਰਬਾਦ ਹੋਈ ਫ਼ਸਲ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਮੁਆਵਜ਼ੇ ਦੀ ਵੰਡ ਕੀਤੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨਾਂ ਨੂੰ ਵਾਹੀ ਯੋਗ ਬਣਾਉਣ ਲਈ ਵੀ ਕਿਸਾਨਾਂ ਦੀ ਮਦਦ ਕੀਤੀ ਜਾਵੇਗੀ | ਇਸ ਤੋਂ ਇਲਾਵਾ 5 ਲੱਖ ਏਕੜ ਲਈ ਕਣਕ ਦਾ ਬੀਜ ਵੀ ਕਿਸਾਨਾਂ ਨੂੰ ਪ੍ਰਦਾਨ ਕੀਤਾ ਜਾਵੇਗਾ |

ਪਿਛਲੀ ਖ਼ਬਰ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ 143ਵੇਂ ਜਨਮ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਬਾਬਾ ਕਰਤਾਰ ਸਿੰਘ ਤੇ ਬਾਬਾ ਤਰਲੋਚਨ ਸਿੰਘ ਦੀ ਸਾਲਾਨਾ ਬਰਸੀ ਸ਼ਰਧਾ ਨਾਲ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।