17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ 143ਵੇਂ ਜਨਮ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ <br/>

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜਨਮ ਦਿਹਾੜੇ ਸੰਬੰਧੀ ਕਰਵਾਏ ਗਏ ਸਮਾਗਮ ਮੌਕੇ ਪੁੱਜੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਨਾਂ ਦਾ ਸਨਮਾਨ ਕਰਨ ਉਪਰੰਤ ਖੜ੍ਹੇ ਯੁਵਰਾਜ ਸਿੰਘ ਤੇ ਹੋਰ | (ਵਿਚਕਾਰ) ਕਰਵਾਏ ਧਾਰਮਿਕ ਸਮਾਗਮ ਮੌਕੇ ਕੀਰਤਨ ਕਰਦਾ ਹੋਇਆ ਹਜ਼ੂਰੀ ਰਾਗੀ ਦਰਬਾਰ ਸਾਹਿਬ ਦਾ ਜਥਾ | ਹੇਠਾਂ ਸਮਾਗਮ ਵਿਚ ਹਾਜ਼ਰ ਸੰਗਤਾਂ | (ਸੱਜੇ) ਗੁਰਮਤਿ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਬੀਬੀ ਜਗੀਰ ਕੌਰ | ਤਸਵੀਰਾਂ. ਸੁਖਜਿੰਦਰ ਸਿੰਘ <br/> 18-10-2025
ਬੇਗੋਵਾਲ, 17 ਅਕਤੂਬਰ (ਸੁਖਜਿੰਦਰ ਸਿੰਘ)-ਬ੍ਰਹਮ ਗਿਆਨੀ, ਵਿੱਦਿਆ ਦੇ ਦਾਨੀ ਤੇ ਮਹਾਨ ਤਪੱਸਵੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ 143ਵੀਂ ਜਨਮ ਦਿਹਾੜੇ ਸਬੰਧੀ ਅਸਥਾਨ ਦੇ ਮੁੱਖ ਸੇਵਾਦਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਇਕ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਿੱਖ ਪੰਥ ਦੇ ਮਹਾਨ ਰਾਗੀ ਢਾਡੀਆਂ ਤੋਂ ਇਲਾਵਾ ਪੰਥਕ ਸੋਚ ਵਾਲੀਆਂ ਰਾਜਨੀਤਿਕ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਇਸ ਸਬੰਧੀ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਖੁੱਲੇ੍ਹ ਦੀਵਾਨ ਹਾਲ ਵਿਚ ਕਰਵਾਇਆ ਗਿਆ | ਜਿਸ ਵਿਚ ਭਾਈ ਗੁਰਮੁਖ ਸਿੰਘ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲੇ, ਭਾਈ ਸਾਹਿਬ ਸਿੰਘ, ਭਾਈ ਸਵਰਨ ਸਿੰਘ, ਭਾਈ ਜਗਰੂਪ ਸਿੰਘ ਰੂਪ (ਸਾਰੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਸਿੰਘ ਸਾਹਿਬ ਭਾਈ ਸੁਖਵਿੰਦਰ ਸਿੰਘ ਦਰਦੀ, ਸਿੰਘ ਸਾਹਿਬ ਭਾਈ ਜਸਵਿੰਦਰ ਸਿੰਘ ਸ਼ਹੂਰ ਤੇ ਭਾਈ ਪ੍ਰੇਮਜੀਤ ਸਿੰਘ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਤੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਸਮੇਂ ਵਿਸ਼ੇਸ਼ ਤੌਰ 'ਤੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਅਸੀਂ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੂੰ ਇਸ ਕਰਕੇ ਯਾਦ ਕਰ ਰਹੇ ਹਾਂ ਕਿਉਂਕਿ ਉਹ ਆਪਣੀ ਸਾਰੀ ਜ਼ਿੰਦਗੀ ਸਮਾਜ ਤੇ ਪੰਥ ਦੇ ਲੇਖੇ ਲਾ ਕੇ ਗਏ ਸਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜਦੋਂ ਜਨਮ 1882 ਵਿਚ ਹੋਇਆ ਉਸ ਵੇਲੇ ਕੌਮ ਦੇ ਹਾਲਾਤ ਬਹੁਤੇ ਵਧੀਆ ਨਹੀਂ ਸਨ, ਕਿਉਂਕਿ ਉਨ੍ਹਾਂ ਦੇ ਜਨਮ ਤੋਂ 30 ਸਾਲ ਕਰੀਬ ਪਹਿਲਾਂ 1849 ਵਿਚ ਪੰਜਾਬ ਨੂੰ ਬਿ੍ਟਿਸ਼ ਸਮਰਾਜ ਵਿਚ ਮਿਲਾ ਲਿਆ ਗਿਆ ਸੀ ਤੇ ਉਸ ਵਕਤ ਇਸਾਈ ਮੱਤ ਦਾ ਪ੍ਰਚਾਰ ਜ਼ੋਰਾਂ 'ਤੇ ਸੀ | ਇਸ ਸਮੇਂ ਬਹੁਤ ਸਾਰੇ ਧਰਮਾਂ ਵਿਚ ਸੁਧਾਰ ਲਹਿਰਾਂ ਸ਼ੁਰੂ ਹੋ ਚੁੱਕੀਆਂ ਸਨ | ਇਸੇ ਦੌਰਾਨ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਵਰਗੀਆਂ ਮਹਾਨ ਸ਼ਖ਼ਸੀਅਤਾਂ ਨੇ ਕੌਮ ਨੂੰ ਮੁੜ ਸੁਰਜੀਤ ਕਰਨ ਲਈ ਪ੍ਰਚਾਰ ਕਰਨ ਦਾ ਉਪਰਾਲਾ ਕੀਤਾ, ਜਿਸ ਦੀ ਬਦੌਲਤ ਇਕ ਅਜਿਹੀ ਸਿੱਖ ਪਨੀਰੀ ਤਿਆਰ ਹੋਈ, ਜਿਸ ਵਿਚੋਂ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਤੇ ਹੋਰ ਦਲ ਕਾਇਮ ਹੋਏ, ਜਿਨ੍ਹਾਂ ਨੇ ਸਿੱਖ ਕੌਮ ਨੂੰ ਬੁਲੰਦੀਆਂ ਵਿਚ ਲਿਜਾਣ ਲਈ ਆਪਣੇ ਸਹਿਯੋਗ ਪਾਏ | ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਡੇਰੇ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਦਾ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿਚ ਆਈ ਹੈ, ਉਦੋਂ ਤੋਂ ਹੀ ਇਹ ਅਸਥਾਨ ਪੰਥ ਦਾ ਧੁਰਾ ਬਣਿਆ ਰਿਹਾ ਹੈ ਤੇ ਹਮੇਸ਼ਾ ਬਣਿਆ ਹੀ ਰਹੇਗਾ | ਇਸ ਤੋਂ ਪਹਿਲਾਂ ਡਾ. ਜਸਵੰਤ ਸਿੰਘ ਮੁਰੱਬੀਆ ਤੇ ਭਗਵਾਨ ਸਿੰਘ ਜੌਹਲ ਨੇ ਵੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਜਨਰਲ ਸਕੱਤਰ ਯੁਵਰਾਜ ਭੁਪਿੰਦਰ ਸਿੰਘ, ਗੁਰ ਪ੍ਰਤਾਪ ਸਿੰਘ ਵਡਾਲਾ ਸਕੱਤਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਸੁਰਿੰਦਰ ਸਿੰਘ ਭੁੱਲੇ ਰਾਠਾ ਸਾਬਕਾ ਐਮ.ਐਲ.ਏ. ਤੇ ਸੀਨੀਅਰ ਮੀਤ ਪ੍ਰਧਾਨ, ਪਰਮਜੀਤ ਸਿੰਘ ਰਾਏਪੁਰ ਮੈਂਬਰ ਐਗਜ਼ੈਕਟਿਵ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁੱਚਾ ਸਿੰਘ ਛੋਟੇਪੁਰ, ਮਹਿੰਦਰ ਸਿੰਘ ਹੁਸੈਨਪੁਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰੀਤਮ ਸਿੰਘ ਰੋਪੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹੈੱਡ ਮਾਸਟਰ ਫੁੰਮਣ ਸਿੰਘ, ਮਨਜੀਤ ਸਿੰਘ ਦਸੂਹਾ ਸੀਨੀਅਰ ਅਕਾਲੀ ਨੇਤਾ, ਸੁਖਵਿੰਦਰ ਸਿੰਘ ਮੂਨਕਾ, ਲਖਵਿੰਦਰ ਸਿੰਘ ਵਿਜੋਲਾ, ਰਜਿੰਦਰ ਸਿੰਘ ਲਾਡੀ ਸਾਬਕਾ ਪ੍ਰਧਾਨ ਨਗਰ ਪੰਚਾਇਤ, ਮਲਕੀਤ ਸਿੰਘ, ਪਰਵਿੰਦਰ ਸਿੰਘ ਬੰਟੀ, ਐਡਵੋਕੇਟ ਮਨਿੰਦਰ ਸਿੰਘ, ਨੰਬਰਦਾਰ ਸੁਰਜੀਤ ਸਿੰਘ ਦੋਲੋਵਾਲ, ਕੁਲਦੀਪ ਸਿੰਘ ਰਾਏਪੁਰੀਆ, ਡੀ.ਐਸ.ਪੀ. ਅਵਤਾਰ ਸਿੰਘ, ਡੀ.ਐਸ.ਪੀ. ਮਹਿੰਦਰ ਸਿੰਘ, ਸੁਖਵਿੰਦਰ ਸਿੰਘ ਬੱਬੀ ਨੰਗਲ, ਜਰਨੈਲ ਸਿੰਘ ਟਾਂਡੀ, ਪ੍ਰਕਾਸ਼ ਸਿੰਘ ਸਾਬਕਾ ਸਰਪੰਚ ਮਹਿਮਦਪੁਰ, ਬਲਜੀਤ ਸਿੰਘ ਸਾਬਕਾ ਸਰਪੰਚ, ਕੈਪਟਨ ਸੂਰਤ ਸਿੰਘ, ਜਸਵੀਰ ਸਿੰਘ ਨੀਟਾ, ਜੋਗਿੰਦਰ ਸਿੰਘ ਅਜੈਬ, ਰਘਬੀਰ ਸਿੰਘ ਪੰਚ, ਪ੍ਰੀਤਮ ਸਿੰਘ ਨਾਰੰਗਪੁਰ, ਮਾਸਟਰ ਲਖਬੀਰ ਸਿੰਘ, ਗੁਰਦੀਪ ਸਿੰਘ ਨੰਬਰਦਾਰ, ਸੁਰਜੀਤ ਸਿੰਘ ਨੰਗਲ ਲੁਬਾਣਾ, ਚੈਂਚਲ ਸਿੰਘ, ਲਖਵਿੰਦਰ ਸਿੰਘ ਸਰਪੰਚ ਹਬੀਬਵਾਲ, ਰਾਜਨ ਸਾਬਕਾ ਸਰਪੰਚ ਹਬੀਬਵਾਲ ਤੇ ਗੁਰਪ੍ਰੀਤ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਉੱਘੇ ਸਮਾਜ ਸੇਵਕ ਨਿਰਮਲ ਸਿੰਘ ਦਦਰਾਲ ਨੂੰ ਸਦਮਾ, ਮਾਤਾ ਦਾ ਦਿਹਾਂਤ <br/> ਅਗਲੀ ਖ਼ਬਰ ਪੰਜਾਬ ਸਰਕਾਰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਵਾਲੀ ਦੇਸ਼ ਦੀ ਪਹਿਲੀ ਸਰਕਾਰ-ਸਾਹੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।