ਚੁਗਿੱਟੀ/ਜੰਡੂ ਸਿੰਘਾ, 17 ਅਕਤੂਬਰ (ਨਰਿੰਦਰ ਲਾਗੂ)-ਗੁਰਦੁਆਰਾ ਸਿੰਘ ਸਭਾ ਚੋਹਕਾਂ ਕਲਾਂ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਜ ਤੋਂ ਆਰੰਭ ਹੋਏ ਕੱਤਕ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਦੇ ਸਬੰਧ ਵਿੱਚ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ¢ ਇਸ ਮÏਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ¢ ਉਸ ਉਪਰੰਤ ਸਜਾਏ ਹੋਏ ਦੀਵਾਨ ਵਿੱਚ ਢਾਡੀ ਭਾਈ ਹਰਪਾਲ ਸਿੰਘ ਦੇ ਜਥੇ ਵੱਲੋਂ ਗੁਰੂ ਇਤਿਹਾਸ 'ਤੇ ਚਾਨਣਾ ਪਾਉਂਦੇ ਹੋਏ ਗੁਰਬਾਣੀ ਦਾ ਪ੍ਰਭਾਵਸ਼ਾਲੀ ਗਾਇਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ ਇਸ ਮÏਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ¢ ਇਸ ਮÏਕੇ ਸੈਕਟਰੀ ਗੁਰਦੀਪ ਸਿੰਘ, ਮਨਪ੍ਰੀਤ ਸਿੰਘ ਜÏਹਲ ਕੈਸ਼ੀਅਰ, ਗੁਰਦੇਵ ਸਿੰਘ ਜÏਹਲ,ਨਿਰਭੈਰ ਸਿੰਘ ਜÏਹਲ, ਬਲਵੀਰ ਸਿੰਘ, ਬਲਵੰਤ ਸਿੰਘ, ਗੁਰਦੀਪ ਸਿੰਘ ਜÏਹਲ, ਗੁਰਜੰਟ ਸਿੰਘ ਜÏਹਲ, ਕਰਨੈਲ ਸਿੰਘ ਬਾਸੀ ਤੇ ਮੁੱਖ ਗ੍ਰੰਥੀ ਭਾਈ ਸੁਖਦੇਵ ਸਿੰਘ ਆਦਿ ਹਾਜ਼ਰ¢