16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਨਡਾਲਾ ਕਾਲਜ ਵਿਖੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਪ੍ਰੀਿਖ਼ਆ ਕਰਵਾਈ <br/>

ਅਜੀਤ ਡੈਸਕ 18-10-2025
ਨਡਾਲਾ, 17 ਅਕਤੂਬਰ (ਰਘਬਿੰਦਰ ਸਿੰਘ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜੀਵਨ ਅਤੇ ਗੁਰਬਾਣੀ ਵਿਸ਼ੇ' ਤੇ ਧਾਰਮਿਕ ਪ੍ਰੀਖਿਆ' ਕਾਲਜ ਦੇ ਪ੍ਰੋਫੈਸਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ | ਜਿਸ ਵਿਚ ਕਾਲਜ ਦੇ 55 ਵਿਦਿਆਰਥੀਆਂ ਨੇ ਭਾਗ ਲਿਆ | ਇਹ ਪ੍ਰੀਖਿਆ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਉਪਦੇਸ਼ ਤੇ ਫ਼ਲਸਫ਼ੇ ਸਬੰਧੀ ਸਵਾਲਾਂ 'ਤੇ ਆਧਾਰਿਤ ਸੀ | ਇਸ ਧਾਰਮਿਕ ਪ੍ਰੀਖਿਆ ਦਾ ਨਤੀਜਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ ਅਗਲੇ ਮਹੀਨੇ ਘੋਸ਼ਿਤ ਕੀਤਾ ਜਾਵੇਗਾ | ਪਹਿਲੇ ਪੰਜ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਰੂਪ ਵਿਚ ਇਨਾਮ ਦਿੱਤੇ ਜਾਣਗੇ | ਇਸ ਮੌਕੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਗਬੀਰ ਸਿੰਘ ਭੁੱਲਰ, ਪ੍ਰੋ. ਨਵਪ੍ਰੀਤ ਕੌਰ, ਡਾ. ਰਣਜੀਤ ਕੌਰ, ਡਾ. ਨਵਨੀਤ ਸਿੰਘ, ਪ੍ਰੋ. ਮਲਵਿੰਦਰ ਕੌਰ, ਪ੍ਰੋ. ਅਮਨਪ੍ਰੀਤ ਰਾਣਾ, ਦਫ਼ਤਰ ਨਿਗਰਾਨ ਸੁਖਵਿੰਦਰ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਲਘੂ ਉਦਯੋਗ ਭਾਰਤੀ ਦਾ ਵਫ਼ਦ ਐੱਸ.ਪੀ. ਨੂੰ ਮਿਲਿਆ <br/> ਅਗਲੀ ਖ਼ਬਰ ਚÏਹਕਾਂ ਕਲਾਂ ਵਿਖੇ ਸੰਗਤਾਂ ਵਲੋਂ ਕੱਤਕ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸਬੰਧੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।