ਕਪੂਰਥਲਾ, 17 ਅਕਤੂਬਰ (ਵਿ.ਪ੍ਰ.)-ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਪ੍ਰੈਲ ਮਹੀਨੇ ਵਿਚ ਆਰੰਭ ਕੀਤੇ ਗਏ ਸਮੂਹਿਕ ਸ੍ਰੀ ਸਹਿਜ ਪਾਠ ਦੇ ਭੋਗ 6 ਮਹੀਨਿਆਂ ਬਾਅਦ 19 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਚ ਪੈਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ ਤੇ ਜਨਰਲ ਸਕੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਦੱਸਿਆ ਕਿ ਜਿਨ੍ਹਾਂ ਸੰਗਤਾਂ ਨੇ ਦੁਬਾਰਾ ਸ੍ਰੀ ਸਹਿਜ ਪਾਠ ਆਰੰਭ ਕਰਨੇ ਹਨ ਉਹ ਸਟੇਟ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰਨ | ਉਨ੍ਹਾਂ ਸੰਗਤਾਂ ਨੂੰ ਸਹਿਜ ਪਾਠ ਕਰਨ ਦੀ ਅਪੀਲ ਕੀਤੀ ਤੇ ਦੱਸਿਆ ਕਿ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਣ ਲਈ ਸਭਾ ਵਲੋਂ ਗੁਰਮਤਿ ਸਬੰਧੀ ਕਾਪੀਆਂ ਵੀ ਤਕਸੀਮ ਕੀਤੀਆਂ ਜਾਣਗੀਆਂ |