ਸੁਲਤਾਨਪੁਰ ਲੋਧੀ, 17 ਅਕਤੂਬਰ (ਥਿੰਦ, ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਆਰਟਸ ਵਿਭਾਗ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਏ ਗਏ |ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋਫੈਸਰ ਜਸਬੀਰ ਕੌਰ ਦੀ ਅਗਵਾਈ ਹੇਠ ਆਰਟਸ ਵਿਭਾਗ ਦੇ ਮੁਖੀ ਪ੍ਰੋਫੈਸਰ ਰਾਜਦੀਪ ਕੌਰ ਜੋਸਨ ਦੇ ਸਹਿਯੋਗ ਨਾਲ ਇਹ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ | ਇਨ੍ਹਾਂ ਲੇਖ ਮੁਕਾਬਲਿਆਂ ਵਿਚ ਆਕਾਸ਼ਦੀਪ ਕੌਰ ਬੀ.ਏ ਭਾਗ ਦੂਜਾ ਨੇ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰਾਂ ਹੀ ਸੋਨਮ ਬੀ.ਏ ਭਾਗ ਦੂਜਾ ਨੇ ਦੂਜਾ ਸਥਾਨ, ਬੀ. ਏ ਭਾਗ ਦੂਜਾ ਦੀ ਵਿਦਿਆਰਥਣ ਮੰਨਤ ਤੇ ਬੀ.ਸੀ ਏ ਭਾਗ ਪਹਿਲਾ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਲ ਕੀਤਾ | ਇਨ੍ਹਾਂ ਲੇਖ ਮੁਕਾਬਲਿਆਂ ਦਾ ਮੁੱਖ ਵਿਸ਼ਾ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੂਰਬ ਨੂੰ ਸਮਰਪਿਤ ਸੀ | ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ ਅਤੇ ਡਾਇਰੈਕਟਰ ਇੰਜ.ਨਿਮਰਤਾ ਕੌਰ ਨੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ | ਇਸ ਮੌਕੇ ਪ੍ਰੋ. ਜੁਗਰਾਜ ਸਿੰਘ, ਪ੍ਰੋ. ਸਰਬਜੀਤ ਕੌਰ, ਪ੍ਰੋ. ਜਸਵੀਰ ਕੌਰ, ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਹਰਪ੍ਰੀਤ ਸਿੰਘ ਤੇ ਪ੍ਰੋ. ਹਰਜਾਪ ਸਿੰਘ ਸ਼ਾਮਿਲ ਰਹੇ |