15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਕਵਿਤਾ ਉਚਾਰਨ ਮੁਕਾਬਲਾ

ਅਜੀਤ ਡੈਸਕ 18-10-2025
ਸੁਲਤਾਨਪੁਰ ਲੋਧੀ, 17 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿਚ ਫ਼ੈਸਟੀਵਲ ਆਧਾਰਿਤ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਬੜੇ ਉਤਸ਼ਾਹ ਦੇ ਨਾਲ ਹਿੱਸਾ ਲਿਆ | ਪਿ੍ੰਸੀਪਲ ਰੇਨੂੰ ਅਰੋੜਾ ਅਤੇ ਸਟਾਫ਼ ਮੈਂਬਰਾਂ ਜੇਤੂ ਰਹੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇਖ ਕੇ ਉਤਸ਼ਾਹਿਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਪਿ੍ੰਸੀਪਲ ਅਰੋੜਾ ਨੇ ਕਿਹਾ ਕਿ ਅਦਾਰੇ ਵਿਚ ਹੋਣ ਵਾਲੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬ ਪੱਖੀ ਵਿਕਾਸ ਵਿਚ ਬਹੁਤ ਹੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਤੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਵਿਦਿਆਰਥੀਆਂ ਵੱਲੋਂ ਦਿਖਾਈ ਪ੍ਰਤਿਭਾ ਦੀ ਪ੍ਰਸੰਸਾ ਕੀਤੀ |
ਪਿਛਲੀ ਖ਼ਬਰ ਜਲੰਧਰ ਵਿਖੇ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਦੀਵੇ ਤਿਆਰ ਕਰਦਾ ਇਕ ਕਾਰੀਗਰ | ਤਸਵੀਰ : ਮੁਨੀਸ਼ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ 'ਚ ਕਰਵਾਏ ਗਏ ਲੇਖ ਮੁਕਾਬਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।