12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦੇ ਸੈਸ਼ਨ ਲੈਟਰ ਆਪ ਦੇ ਹਲਕਾ ਇੰਚਾਰਜ ਸਿੰਘ ਚੀਮਾ ਨੇ ਸੌਂਪੇ <br/>

ਅਜੀਤ ਡੈਸਕ 19-10-2025
ਸੁਲਤਾਨਪੁਰ ਲੋਧੀ, 18 ਅਕਤੂਬਰ (ਨਰੇਸ਼ ਹੈਪੀ)-ਮਾਰਕੀਟ ਕਮੇਟੀ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਅੱਜ ਐਸ.ਡੀ.ਐਮ. ਅਲਕਾ ਕਾਲੀਆ ਅਤੇ ਨਾਇਬ ਤਹਿਸੀਲਦਾਰ ਗੌਰਵ ਬਾਂਸਲ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਇਸ ਦੌਰਾਨ ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਟਿੱਬੀ, ਮੰਡ ਕਰਮੂਵਾਲ, ਕਿ੍ਸ਼ਨਪੁਰ ਘੜਕਾ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਸੈਕਸ਼ਨ ਲੈਟਰ ਸੌਂਪੇ ਗਏ | ਉਨ੍ਹਾਂ ਨੇ ਕਿਹਾ ਕਿ ਇਹ ਪੈਸੇ ਕਿਸਾਨਾਂ ਦੇ ਖਾਤਿਆਂ ਵਿਚ ਆ ਚੁੱਕੇ ਹਨ ਅਤੇ ਪ੍ਰਤੀ ਕਿਸਾਨ ਨੂੰ ਇੱਕ ਏਕੜ ਦਾ 20 ਹਜ਼ਾਰ ਰੁਪਏ ਪੰਜਾਬ ਸਰਕਾਰ ਵੱਲੋਂ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਗਿਆ ਅਤੇ ਪਿਛਲੀਆਂ ਸਰਕਾਰਾਂ ਨਾਲੋਂ ਇਹ ਸਭ ਤੋਂ ਵੱਡੀ ਮੁਆਵਜ਼ੇ ਦੀ ਰਾਸ਼ੀ ਹੈ | ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੁਆਵਜ਼ਾ ਵੰਡਣ ਵਿਚ ਵੀ ਬਹੁਤ ਵੱਡੇ ਪੱਧਰ ਧਾਂਦਲੀਆਂ ਹੁੰਦੀਆਂ ਸਨ, ਪਰੰਤੂ ਸਾਡੀ ਸਰਕਾਰ ਨੇ ਸਹੀ ਕਿਸਾਨ ਦੀ ਪਹਿਚਾਣ ਕਰਕੇ ਸਹੀ ਕਿਸਾਨ ਤੱਕ ਮੁਆਵਜ਼ੇ ਦੀ ਰਾਸ਼ੀ ਪਹੁੰਚਦੀ ਕੀਤੀ ਹੈ | ਅਤੇ ਇਹ ਰਾਸ਼ੀ ਬਹੁਤ ਘੱਟ ਸਮੇਂ 'ਚ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਗਈ ਹੈ | ਉਨ੍ਹਾਂ ਨੇ ਕਿਹਾ ਕਿ ਜਦੋਂ ਤੋਂ ਹੜ੍ਹ ਆਏ ਹਨ ਸਾਡੇ ਸਰਕਾਰੀ ਅਧਿਕਾਰੀ ਅਤੇ ਅਸੀਂ ਖ਼ੁਦ ਵੀ ਪਹਿਲੇ ਦਿਨ ਤੋਂ ਲੋਕਾਂ ਦੀ ਸੇਵਾ ਵਿਚ ਲੱਗੇ ਹੋਏ ਹਾਂ | ਇਸ ਮੌਕੇ ਤੇ ਕਿਸਾਨ ਗੁਰਚਰਨ ਸਿੰਘ ਟਿੱਬੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਸਹੀ ਕਿਸਾਨਾਂ ਦੇ ਖਾਤਿਆਂ ਵਿਚ ਇਸ ਵਾਰ ਮੁਆਵਜ਼ੇ ਰਾਸ਼ੀ ਪਾਈ ਜਾ ਰਹੀ ਹੈ |ਇਸ ਮੌਕੇ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਐਸ ਡੀ ਐਮ ਅਲਕਾ ਕਾਲੀਆ, ਨਾਇਬ ਤਹਿਸੀਲਦਾਰ ਗੌਰਵ ਬਾਂਸਲ, ਪੀਏ ਲਵਪ੍ਰੀਤ ਸਿੰਘ, ਬਲਾਕ ਪ੍ਰਧਾਨ ਨਰਿੰਦਰ ਸਿੰਘ ਖਿੰਡਾ, ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਆਕਾਸ਼ਦੀਪ ਸਿੰਘ, ਬਲਾਕ ਪ੍ਰਧਾਨ ਜਸਕੰਵਲ ਸਿੰਘ ਤਲਵੰਡੀ ਚੌਧਰੀਆਂ, ਬਲਾਕ ਪ੍ਰਧਾਨ ਗੁਰਚਰਨ ਸਿੰਘ ਬਿੱਟੂ ਜੈਨਪੁਰ ਚੇਅਰਮੈਨ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ <br/> ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਸਕੱਤਰ ਜਥੇ ਆਹਲੀ ਦਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।