11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਗੁਰਤਾਗੱਦੀ ਦਿਵਸ ਮਨਾਇਆ <br/>

ਅਜੀਤ ਡੈਸਕ 19-10-2025
ਕਪੂਰਥਲਾ, 18 ਅਕਤੂਬਰ (ਵਿ.ਪ੍ਰ.)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ 8ਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਸਬੰਧੀ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਵਿਦਿਆਰਥੀਆਂ ਨੇ ਗੁਰੂ ਜੀ ਦੇ ਦਇਆ ਅਤੇ ਨਿਮਰਤਾ ਦੇ ਸੰਦੇਸ਼ ਨੂੰ ਸ਼ਬਦ ਗਾਇਨ ਰਾਹੀਂ ਪ੍ਰਗਟ ਕੀਤਾ | 8ਵੀਂ ਜਮਾਤ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਗੁਰੂ ਜੀ ਦੇ ਜੀਵਨ ਸਬੰਧੀ ਚਾਨਣਾ ਪਾਇਆ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਉਪਰੰਤ 10ਵੀਂ ਜਮਾਤ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਕਵਿਤਾ ਰਾਹੀਂ ਗੁਰੂ ਜੀ ਦੀ ਜੀਵਨੀ ਪੇਸ਼ ਕੀਤੀ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਗੁਰੂ ਜੀ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੱਤੀ |

ਪਿਛਲੀ ਖ਼ਬਰ ਗਿੱਲ ਆਟੋਮੋਬਾਈਲਜ਼ ਸੁਲਤਾਨਪੁਰ ਲੋਧੀ ਵਲੋਂ ਦੀਵਾਲੀ ਮੌਕੇ ਮਹਿੰਦਰਾ ਯੂਵੋ 585 ਮਾਡਲ ਤੇ 1 ਲੱਖ ਦੀ ਛੋਟ ਅਗਲੀ ਖ਼ਬਰ ਸੁਰਜੀਤ ਸਿੰਘ ਬੱਚਾਜੀਵੀ ਦੀ 35ਵੀਂ ਬਰਸੀ ਮੌਕੇ ਖ਼ੂਨਦਾਨ ਕੈਂਪ, ਲੋੜਵੰਦਾਂ ਨੂੰ ਕੰਬਲ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।