11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਚ ਦੀਵਾਲੀ ਦਾ ਤਿਉਹਾਰ ਤੇ ਬੰਦੀ ਛੋੜ ਦਿਵਸ ਸੰਬੰਧੀ ਸਮਾਗਮ

ਅਜੀਤ ਡੈਸਕ 19-10-2025
ਕਪੂਰਥਲਾ, 18 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਚ ਦੀਵਾਲੀ ਦਾ ਤਿਉਹਾਰ ਤੇ ਬੰਦੀ ਛੋੜ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ ਤੇ ਬਾਅਦ ਵਿਚ ਵਿਦਿਆਰਥੀਆਂ ਨੇ ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ 'ਤੇ ਚਾਨਣਾ ਪਾਉਂਦੀ ਕਵਿਤਾ ਤੇ ਭਾਸ਼ਣ ਪੇਸ਼ ਕੀਤਾ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਕੂਲ ਦੇ ਅਧਿਆਪਕਾਂ ਤੇ ਸਹਾਇਕ ਸਟਾਫ਼ ਨੂੰ ਦੀਵਾਲੀ ਦੇ ਤੋਹਫ਼ੇ ਵੰਡੇ ਤੇ ਸ਼ੁੱਭਕਾਮਨਾਵਾਂ ਪੇਸ਼ ਕੀਤੀਆਂ | ਸਮਾਗਮ ਵਿਚ ਬੱਚਿਆਂ ਵਲੋਂ ਦੀਵਾਲੀ ਮੌਕੇ ਪਟਾਕੇ ਨਾ ਚਲਾਕੇ ਗਰੀਬਾਂ ਦੀ ਮਦਦ ਕਰਨ ਦਾ ਪ੍ਰਣ ਲਿਆ ਗਿਆ | ਬਾਅਦ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸਮਾਜ ਭਲਾਈ ਕਾਰਜ ਦੀ ਇਕ ਪਹਿਲਕਦਮੀ ਕਰਦਿਆਂ ਪਿੰਗਲਵਾੜਾ ਤੇ ਅਪਾਹਜ ਆਸ਼ਰਮ ਜਲੰਧਰ, ਗੰਗਾ ਨਿਰਮਲਾ ਕੁਸ਼ਟ ਆਸ਼ਰਮ ਕਪੂਰਥਲਾ ਵਿਖੇ ਰਹਿੰਦੇ ਵਿਅਕਤੀਆਂ ਨੂੰ ਲੋੜੀਂਦਾ ਖਾਣ-ਪੀਣ ਵਾਲਾ ਸਮਾਨ ਭੇਟ ਕੀਤਾ ਤੇ ਉਨ੍ਹਾਂ ਨਾਲ ਗਰੀਨ ਦੀਵਾਲੀ ਮਨਾਕੇ ਖ਼ੁਸ਼ੀ ਸਾਂਝੀ ਕੀਤੀ | ਇਸੇ ਦੌਰਾਨ ਹੀ ਗਰੀਬ ਖੇਤਰ ਵਿਚ ਰਹਿੰਦੇ ਵਿਅਕਤੀਆਂ ਨੂੰ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਦੇ ਸਹਿਯੋਗ ਨਾਲ ਕੱਪੜੇ, ਖਿਡੌਣੇ, ਜੁੱਤੀਆਂ ਤੇ ਖ਼ਾਣ ਪੀਣ ਦਾ ਸਮਾਨ ਤਕਸੀਮ ਕੀਤਾ |

ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਣੇ ਇੱਕ ਕਾਬੂ ਅਗਲੀ ਖ਼ਬਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਹਰੀ ਦੀਵਾਲੀ ਮਨਾਉਣ ਸੰਬੰਧੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।