11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਧੋਖਾਧੜੀ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ

ਅਜੀਤ ਡੈਸਕ 19-10-2025
ਕਪੂਰਥਲਾ, 18 ਅਕਤੂਬਰ (ਸਡਾਨਾ)-ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਕਥਿਤ ਦੋਸ਼ ਹੇਠ ਸਦਰ ਪੁਲਿਸ ਨੇ ਇਕ ਔਰਤ ਸਮੇਤ ਦੋ ਵਿਅਕਤੀਆਂ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਸੁਖਵਿੰਦਰ ਸਿੰਘ ਵਾਸੀ ਮੈਣਵਾਂ ਨੇ ਦੱਸਿਆ ਕਿ ਕਥਿਤ ਦੋਸ਼ੀ ਕੁਲਵਿੰਦਰ ਕੌਰ ਵਾਸੀ ਦੇਵਲਾਂਵਾਲ ਕਪੂਰਥਲਾ ਤੇ ਰਵੀ ਕੁਮਾਰ ਵਾਸੀ ਦਾਨੇਵਾਲ ਸ਼ਾਹਕੋਟ ਨੇ ਉਸਦੀ ਲੜਕੀ ਨੂੰ ਸਵਿਟਜ਼ਰਲੈਂਡ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ ਕਥਿਤ ਤੌਰ 'ਤੇ 3 ਲੱਖ 14 ਹਜ਼ਾਰ ਰੁਪਏ ਦੀ ਠੱਗੀ ਮਾਰੀ | ਸ਼ਿਕਾਇਤ ਦੀ ਜਾਂਚ ਉਪਰੰਤ ਸਦਰ ਪੁਲਿਸ ਨੇ ਉਕਤ ਦੋਵਾਂ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਡੀ.ਐੱਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ ਵਲੋਂ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਮਿੱਠੜਾ ਕਾਲਜ ਦੀ ਨਿੰਮੀ ਨੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਤੀਜਾ ਸਥਾਨ ਲਿਆ <br/> ਅਗਲੀ ਖ਼ਬਰ ਹੈਰੋਇਨ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।