11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਡਿਪਸ ਕਾਲਜ ਆਫ਼ ਐਜੂਕੇਸ਼ਨ ਢਿਲਵਾਂ ਵਿਖੇ ਦੀਵਾਲੀ ਸੰਬੰਧੀ ਵੱਖ-ਵੱਖ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 19-10-2025
ਢਿਲਵਾਂ, 18 ਅਕਤੂਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਡਿਪਸ ਕਾਲਜ ਆਫ਼ ਐਜੂਕੇਸ਼ਨ ਢਿਲਵਾਂ ਵਿਖੇ ਦੀਵਾਲੀ ਮੌਕੇ ਦੀਵਾ, ਮੋਮਬੱਤੀ, ਥਾਲੀ, ਫਾਈਲ ਸਜਾਵਟ ਅਤੇ ਰੰਗੋਲੀ ਮੁਕਾਬਲੇ ਕਰਵਾਇਆ ਗਿਆ ਜਿਸ ਵਿਚ ਬੀ.ਐੱਡ ਦੇ ਦੋਵਾਂ ਸਮੈਸਟਰਾਂ ਦੇ ਵਿਦਿਆਰਥੀਆਂ ਨੇ ਪੂਰੀ ਦਿਲਚਸਪੀ ਅਤੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗੋਲੀ ਤਿਆਰ ਕੀਤੀ ਗਈ ਜਿਸ ਨੂੰ ਦੀਵੇ ਅਤੇ ਮੋਮਬੱਤੀਆਂ ਨਾਲ ਸਜਾਇਆ ਗਿਆ | ਕਾਲਜ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਹਲਕਾ ਰਿਫਰੈਸ਼ਮੈਂਟ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਨਤੀਜੇ ਘੋਸ਼ਿਤ ਕੀਤੇ ਗਏ ਅਤੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਗਏ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਮੁਕੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਹਰ ਗਤੀਵਿਧੀ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਆਪਣੇ ਰਚਨਾਤਮਕ ਹੁਨਰ ਦੀ ਸਭ ਤੋਂ ਵਧੀਆ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸਮੂਹ ਕਾਲਜ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਬਾਵਾ ਲਾਲਵਾਨੀ ਪਬਲਿਕ ਸਕੂਲ ਵਿਚ ਕਰਵਾਇਆ ਹਿੰਦੀ ਕਵਿਤਾ ਵਾਚਣ ਮੁਕਾਬਲਾ ਅਗਲੀ ਖ਼ਬਰ ਥਿੰਦ ਸੈਨੇਟਰੀ ਸਟੋਰ ਬੂਲਪੁਰ ਵਲੋਂ ਦੀਵਾਲੀ ਮੌਕੇ ਸੈਨੇਟਰੀ ਦੇ ਸਾਮਾਨ ਅਤੇ ਪੇਂਟ 'ਤੇ ਵਿਸ਼ੇਸ਼ ਛੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।