11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸਰਕਾਰੀ ਐਲੀਮੈਂਟਰੀ ਸੈਲਫਮੇਡ ਸਮਾਰਟ ਸਕੂਲ ਸ਼ੇਖੂਪੁਰ ਵਿਚ ਹੋਈ ਮਾਪੇ-ਅਧਿਆਪਕ ਮਿਲਣੀ <br/>

ਅਜੀਤ ਡੈਸਕ 19-10-2025
ਕਪੂਰਥਲਾ, 18 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਮਤਾ ਬਜਾਜ ਦੇ ਆਦੇਸ਼ਾਂ ਅਨੁਸਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਲਵਿੰਦਰ ਸਿੰਘ ਬੱਟੂ ਤੇ ਬੀ.ਪੀ.ਈ.ਓ. ਕਪੂਰਥਲਾ-1 ਰਜੇਸ਼ ਕੁਮਾਰ ਦੀ ਅਗਵਾਈ ਵਿਚ ਮਾਪੇ-ਅਧਿਆਪਕ ਮਿਲਣੀ ਸਰਕਾਰੀ ਐਲੀਮੈਂਟਰੀ ਸੈਲਫਮੇਡ ਸਮਾਰਟ ਸਕੂਲ ਸ਼ੇਖੂਪੁਰ ਵਿਚ ਹੋਈ | ਇਸ ਮੌਕੇ ਅਧਿਆਪਕਾਂ ਨੇ ਸਤੰਬਰ ਮੁਲਾਂਕਣ ਦੀ ਪ੍ਰੀਖਿਆ ਦੀ ਰਿਪੋਰਟ ਬੱਚਿਆਂ ਦੇ ਮਾਪਿਆਂ ਨਾਲ ਸਾਂਝੀ ਕੀਤੀ ਤੇ ਉਨ੍ਹਾਂ ਨੂੰ ਸਕੂਲ ਵਿਚ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ | ਸਕੂਲ ਦੇ ਸੈਂਟਰ ਹੈੱਡ ਟੀਚਰ ਜੈਮਲ ਸਿੰਘ ਨੇ ਬੱਚਿਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਲੋਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਕਿ ਮੁਫ਼ਤ ਕਿਤਾਬਾਂ, ਵਰਦੀਆਂ, ਖਾਣਾ ਆਦਿ ਬਾਰੇ ਜਾਣਕਾਰੀ ਦਿੱਤੀ ਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਦੀ ਅਪੀਲ ਕੀਤੀ | ਇਸ ਮੌਕੇ ਸਿੱਖਿਆ ਸ਼ਾਸਤਰੀ ਕੁਲਵਿੰਦਰ ਸਿੰਘ ਚਾਹਲ ਨੇ ਬੱਚਿਆਂ ਨੇ ਦੀ ਕਾਰਗੁਜ਼ਾਰੀ ਤੇ ਸਕੂਲ ਦੇ ਸੁਚੱਜੇ ਪ੍ਰਬੰਧ ਲਈ ਸਕੂਲ ਦੇ ਸਟਾਫ਼ ਦੀ ਸ਼ਲਾਘਾ ਕੀਤੀ | ਇਸ ਮੌਕੇ ਸਤੰਬਰ ਪ੍ਰੀਖਿਆ ਵਿਚ ਵੱਖ-ਵੱਖ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਮਾਪੇ ਅਧਿਆਪਕ ਮਿਲਣੀ ਮੌਕੇ ਨੀਤੂ ਆਨੰਦ, ਕਮਲਦੀਪ ਬਾਵਾ, ਰਚਨਾਪੁਰੀ, ਸ਼ੈਲਜਾ ਸ਼ਰਮਾ, ਮਮਤਾ ਦੇਵੀ, ਕੁਲਦੀਪ ਕੌਰ, ਮਨਮੋਹਨ ਕੌਰ, ਮੰਜੂ ਰਾਣੀ, ਸਰੋਜ ਰਾਣੀ ਤੋਂ ਇਲਾਵਾ ਐਸ.ਐਮ.ਸੀ. ਮੈਂਬਰ ਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦ ਭਾਈ ਮਨੀ ਸਿੰਘ ਜੀ ਗ੍ਰੰਥੀ ਸਭਾ ਵਲੋਂ ਸਜਾਇਆ ਗਿਆ ਦੂਸਰਾ ਮਹਾਨ ਅਲੌਕਿਕ ਨਗਰ ਕੀਰਤਨ <br/> ਅਗਲੀ ਖ਼ਬਰ 69ਵੀਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਖੇਡ ਮੁਕਾਬਲੇ 2025-26 'ਚ ਬਿ੍ਟਿਸ਼ ਵਿਕਟੋਰੀਆ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।