10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸ਼ਹੀਦ ਭਾਈ ਮਨੀ ਸਿੰਘ ਜੀ ਗ੍ਰੰਥੀ ਸਭਾ ਵਲੋਂ ਸਜਾਇਆ ਗਿਆ ਦੂਸਰਾ ਮਹਾਨ ਅਲੌਕਿਕ ਨਗਰ ਕੀਰਤਨ <br/>

ਸ਼ਹੀਦ ਭਾਈ ਮਨੀ ਸਿੰਘ ਜੀ ਗ੍ਰੰਥੀ ਸਭਾ ਵਲੋਂ ਸਜਾਏ ਗਏ ਦੂਸਰੇ ਮਹਾਨ ਅਲੌਕਿਕ ਨਗਰ ਕੀਰਤਨ ਦੌਰਾਨ ਪੰਜ ਪਿਆਰੇ ਤੇ ਨਾਲ ਸੰਗਤਾਂ ਦਿਖਾਈ ਦੇ ਰਹੀਆਂ ਹਨ | (ਸੱਜੇ) ਨਗਰ ਕੀਰਤਨ ਦੇ ਸਵਾਗਤ ਲਈ ਤਿਆਰ ਗੁਰਦੁਆਰਾ ਸੰਤਸਰ ਸਾਹਿਬ ਭੁਲੱਥ ਸ਼ਰਕੀ ਦੀ ਕਮੇਟੀ ਅਤੇ ਸੰਗਤਾਂ | <br/> 19-10-2025
ਭੁਲੱਥ, 18 ਅਕਤੂਬਰ (ਮਨਜੀਤ ਸਿੰਘ ਰਤਨ)-ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਅਦੁੱਤੀ ਸ਼ਹੀਦੀ ਸ਼ਤਾਬਦੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਸ਼ਹੀਦ ਭਾਈ ਮਨੀ ਸਿੰਘ ਜੀ ਗ੍ਰੰਥੀ ਸਭਾ ਭੁਲੱਥ ਪੰਜਾਬ ਵੱਲੋਂ ਦੂਸਰਾ ਮਹਾਨ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ, ਗੁਰਦੁਆਰਾ ਸਿੰਘ ਸਭਾ ਸਲਾਮਤਪੁਰ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਧਰਮ ਪ੍ਰਚਾਰ ਕਮੇਟੀ ਕਿਸ਼ਨਗੜ੍ਹ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ, ਭਾਈ ਘਨੱਈਆ ਜੀ ਸੇਵਾ ਸੋਸਾਇਟੀ ਕਰਤਾਰਪੁਰ ਅਤੇ ਇਲਾਕੇ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਭਾ ਸੁਸਾਇਟੀਆਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਜਾਇਆ ਗਿਆ ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਸਲਾਮਤਪੁਰ ਭੁਲੱਥ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸੁਖ ਸਾਗਰ ਸਾਹਿਬ, ਗੁਰਦੁਆਰਾ ਸੰਤਸਰ ਸਾਹਿਬ, ਗੁਰਦੁਆਰਾ ਸਿੰਘ ਸਭਾ ਭੁਲੱਥ ਗਰਬੀ, ਪੰਡੋਰੀ ਰਾਜਪੂਤਾਂ, ਪੰਡੋਰੀ ਅਰਾਈਆਂ, ਲਿਟਾਂ, ਖੱਸਣ, ਗੁਰਦੁਆਰਾ ਡਕੇਰਾ ਸਾਹਿਬ ਮਾਨਾ ਤਲਵੰਡੀ, ਕੁੱਦੋਵਾਲ, ਧੀਰਪੁਰ, ਮਨਾਰ, ਹਮੀਰਾ, ਡੋਗਰਾਵਾਲਾ, ਸੁਭਾਨਪੁਰ ਅੱਡਾ, ਗੁਰਦੁਆਰਾ ਸੰਤਸਰ ਸਾਹਿਬ ਰਮੀਦੀ, ਹੰਬੋਵਾਲ, ਨੂਰਪੁਰ, ਗਡਾਣਾ, ਮਿਆਣੀ ਅੱਡਾ ਢਿਲਵਾਂ, ਬਿਆਸ, ਉਮਰਾ ਨੰਗਲ, ਛਾਪਿਆਂ ਵਾਲੀ ਤੋਂ ਹੁੰਦਾ ਹੋਇਆ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਕਸਬਾ ਭੁਲੱਥ ਦੇ ਗੁਰਦੁਆਰਾ ਸੁੱਖ ਸਾਗਰ ਸਾਹਿਬ ਰਾਜਪੁਰ, ਗੁਰਦੁਆਰਾ ਸੰਤਸਰ ਸਾਹਿਬ, ਗੁਰਦੁਆਰਾ ਗੋਬਿੰਦਸਰ ਸਾਹਿਬ ਕਰਤਾਰਪੁਰ ਰੋਡ, ਗੁਰਦੁਆਰਾ ਸਿੰਘ ਸਭਾ ਭੁਲੱਥ ਗਰਬੀ ਅਤੇ ਨਗਰ ਕੀਰਤਨ ਦੇ ਰਸਤੇ ਵਿਚ ਆਉਣ ਵਾਲੇ ਸਾਰੇ ਪਿੰਡਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪੰਚਾਇਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲ ਸਾਹਿਬ ਭੇਂਟ ਕਰਦੇ ਹੋਏ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਦੀ ਗੁਰੂ ਕੇ ਲੰਗਰਾਂ ਫਲ ਫਰੂਟ ਅਤੇ ਚਾਹ ਪਾਣੀ ਦੇ ਲੰਗਰਾਂ ਦੇ ਨਾਲ ਸੇਵਾ ਕੀਤੀ ਗਈ | ਨਗਰ ਕੀਰਤਨ ਦੌਰਾਨ ਵੱਖ-ਵੱਖ ਜਥਿਆਂ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ ਅਤੇ ਵੱਖ-ਵੱਖ ਬੁਲਾਰਿਆਂ ਵੱਲੋਂ ਆਪਣੇ ਸੰਬੋਧਨ ਰਾਹੀਂ ਸੰਗਤਾਂ ਨੂੰ ਗੁਰੂ ਲੜ ਲੱਗਣ ਅਤੇ ਉਨ੍ਹਾਂ ਦੇ ਪਾਏ ਪੂਰਨਿਆਂ ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਹਾਜ਼ਰੀ ਭਰੀ |

ਪਿਛਲੀ ਖ਼ਬਰ ਸ਼ਹਿਰ ਵਿੱਚ ਦੀਵਾਲੀ ਨੂੰ ਲੈ ਕੇ ਲੱਗੀਆਂ ਰੌਣਕਾਂ, ਲੋਕਾਂ ਨੇ ਕੀਤੀ ਧਨਤੇਰਸ 'ਤੇ ਖ਼ਰੀਦਦਾਰੀ <br/> ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸੈਲਫਮੇਡ ਸਮਾਰਟ ਸਕੂਲ ਸ਼ੇਖੂਪੁਰ ਵਿਚ ਹੋਈ ਮਾਪੇ-ਅਧਿਆਪਕ ਮਿਲਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।