10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਪੁਲਿਸ ਸ਼ਹੀਦੀ ਦਿਵਸ ਮੌਕੇ ਕਮਿਸ਼ਨਰੇਟ ਪੁਲਿਸ ਨੇ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਦਿੱਤੀ ਭਾਵਪੂਰਕ ਸ਼ਰਧਾਂਜਲੀ <br/>

ਸਮਾਗਮ ਦੌਰਾਨ ਹਾਜ਼ਰ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਅਤੇ ਹੋਰ | (ਸੱਜੇ) ਏ.ਡੀ.ਸੀ.ਪੀ. ਸੁਖਵਿੰਦਰ ਸਿੰਘ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ, ਨਾਲ ਰਜਿੰਦਰ ਮਹਿਤਾ | ਤਸਵੀਰਾਂ : ਜੀ.ਪੀ. ਸਿੰਘ <br/> 19-10-2025
ਜਲੰਧਰ, 18 ਅਕਤੂਬਰ (ਐੱਮ. ਐੱਸ. ਲੋਹੀਆ)-ਪੁਲਿਸ ਸ਼ਹੀਦੀ ਦਿਵਸ ਮੌਕੇ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਜਲੰਧਰ ਪੁਲਿਸ ਦੇ ਸ਼ਹੀਦ ਬਹਾਦੁਰ ਜਵਾਨਾਂ ਨੂੰ ਨਮਨ ਕਰਨ ਅਤੇ ਭਾਵਪੂਰਵਕ ਸ਼ਰਧਾਂਜਲੀ ਦੇਣ ਲਈ, ਪੁਲਿਸ ਲਾਈਨ ਜਲੰਧਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਦੀ ਸਰਪਰਸਤੀ ਹੇਠ ਕਰਵਾਏ ਗਏ ਇਸ ਸਮਾਗਮ ਮੌਕੇ ਹਾਜ਼ਰ ਸਾਰੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ, ਉਨ੍ਹਾਂ ਸ਼ੂਰਵੀਰ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਿਨ੍ਹਾਂ ਨੇ ਪੁਲਿਸ ਵਿਭਾਗ ਦੀ ਸੇਵਾ ਅਤੇ ਜਨਤਾ ਦੀ ਸੁਰੱਖਿਆ ਲਈ ਆਪਣੀ ਜ਼ਿੰਦਗੀ ਕੁਰਬਾਨ ਕੀਤੀ | ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਪਿਆਰਿਆਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਦੇ ਬਲੀਦਾਨ ਤੇ ਮਾਣ ਪ੍ਰਗਟਾਇਆ | ਸਮਾਗਮ ਦੌਰਾਨ ਏ.ਡੀ.ਸੀ.ਪੀ. (ਸਥਾਨਕ) ਸੁਖਵਿੰਦਰ ਸਿੰਘ ਨੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸਮਾਜ 'ਚ ਵਿਚਰਦਿਆਂ ਉਨ੍ਹਾਂ ਨੂੰ ਆ ਰਹੀਆਂ ਚੁਣੌਤੀਆਂ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ | ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਸ਼ਹੀਦ ਪਰਿਵਾਰਾਂ ਨੂੰ ਸਨਮਾਨ ਸਵਰੂਪ ਤੋਹਫ਼ੇ ਦਿੱਤੇ ਗਏ ਅਤੇ ਉਨ੍ਹਾਂ ਨੂੰ ਆਉਣ ਵਾਲੀ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਗਈਆਂ | ਸਮਾਗਮ ਦੀ ਸਮਾਪਤੀ ਮੌਕੇ ਸਾਂਝੇ ਭੋਜਨ ਦਾ ਪ੍ਰਬੰਧ ਕੀਤਾ ਗਿਆ, ਜੋ ਏਕਤਾ, ਯਾਦਗਾਰੀ ਅਤੇ ਸ਼ਹੀਦ ਬਹਾਦਰਾਂ ਦੀ ਵਿਰਾਸਤ ਨੂੰ ਜਿਊਾਦਾ ਰੱਖਣ ਦੇ ਸਾਂਝੇ ਸੰਕਲਪ ਦਾ ਪ੍ਰਤੀਕ ਸੀ | ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਆਪਣੇ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਹਮੇਸ਼ਾਂ ਖੜ੍ਹੀ ਹੈ ਅਤੇ ਵਿਭਾਗ ਉਨ੍ਹਾਂ ਦੀ ਕੁਰਬਾਨੀ ਤੋਂ ਪ੍ਰੇਰਣਾ ਲੈਂਦਿਆਂ ਅੱਗੇ ਵੀ ਜਨਤਾ ਦੀ ਸੁਰੱਖਿਆ ਲਈ ਅਟੱਲ ਸਮਰਪਣ ਨਾਲ ਕੰਮ ਕਰਦਾ ਰਹੇਗਾ |

ਪਿਛਲੀ ਖ਼ਬਰ ਆਈਵੀ ਵਰਲਡ ਸਕੂਲ 'ਚ ਦੀਵਾਲੀ ਦਾ ਤਿਉਹਾਰ ਖੁਸ਼ੀ ਤੇ ਉਤਸ਼ਾਹ ਨਾਲ ਮਨਾਇਆ <br/> ਅਗਲੀ ਖ਼ਬਰ ਪਠਾਨਕੋਟ ਚੌਕ ਵਿੱਚ ਲੱਗਣ ਵਾਲਾ ਜਾਮ ਬਣ ਰਿਹਾ ਹਰ ਕਿਸੇ ਲਈ ਮੁਸੀਬਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।