02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਨੌਜਵਾਨ ਦੀ ਅਮਰੀਕਾ 'ਚ ਮੌਤ ਹੋਣ ਨਾਲ ਪਿੰਡ ਪਲਾਹੀ 'ਚ ਸੋਗ ਦੀ ਲਹਿਰ <br/>

ਅਜੀਤ ਡੈਸਕ 20-10-2025
ਫਗਵਾੜਾ, 19 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਨਜ਼ਦੀਕੀ ਪਿੰਡ ਪਲਾਹੀ ਦੇ 40 ਸਾਲਾ ਨੌਜਵਾਨ ਦੀ ਅਮਰੀਕਾ 'ਚ ਗੱਡੀ ਦੀ ਫੇਟ ਵੱਜਣ ਕਾਰਨ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਮਨਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਜੋਂ ਹੋਈ ਹੈ | ਮਿ੍ਤਕ ਆਪਣੇ ਪਿੱਛੇ ਵਿਧਵਾ ਪਤਨੀ ਤੇ ਦੋ ਬੱਚੇ ਛੱਡ ਗਏ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਦੋ ਸਾਲ ਪਹਿਲਾ ਉਕਤ ਵਿਅਕਤੀ ਏਜੰਟਾਂ ਰਾਹੀਂ ਅਮਰੀਕਾ ਪੁੱਜਾ ਸੀ ਤੇ ਕਿਸੇ ਕੋਲ ਰਹਿ ਰਿਹਾ ਸੀ ਤੇ ਟਰੱਕ ਚਲਾਉਂਦਾ ਸੀ | ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਕੰਮ ਤੋਂ ਵਾਪਸ ਘਰ ਨੂੰ ਜਾ ਰਿਹਾ ਸੀ ਤੇ ਉਸ ਨੰੂ ਕਿਸੇ ਵਾਹਨ ਨੇ ਟੱਕਰ ਮਾਰ ਦਿੱਤਾ, ਜਿਸ ਮਗਰੋਂ ਉਸ ਦੀ ਮੌਤ ਹੋ ਗਈ ਪਰ ਉਸ ਦੀ ਕੋਈ ਪਹਿਚਾਣ ਨਹੀਂ ਹੋ ਸਕੀ | ਦੋ ਦਿਨ ਬੀਤੇ ਜਾਣ ਦੇ ਬਾਅਦ ਉਸ ਦੇ ਸੰਬੰਧੀਆਂ ਵਲੋਂ ਪੁਲਿਸ ਨੂੰ ਗੁੰਮਸ਼ੁਦਗੀ ਦੀ ਦਿੱਤੀ ਸ਼ਿਕਾਇਤ ਤੋਂ ਬਾਅਦ ਉਸ ਦੀ ਪਛਾਣ ਹੋਈ | ਮਿ੍ਤਕ ਦਾ ਇੱਕ ਭਰਾ ਇੱਥੇ ਪਲਾਹੀ ਵਿਖੇ ਘਰ 'ਚ ਰਹਿੰਦਾ ਹੈ | ਘਟਨਾ ਦੀ ਸੂਚਨਾ ਮਿਲਦਿਆਂ ਉਨ•ਾਂ ਦੇ ਗ੍ਰਹਿ ਵਿਖੇ ਵੱਡੀ ਗਿਣਤੀ 'ਚ ਲੋਕ ਪੁੱਜੇ ਤੇ ਮਿ੍ਤਕ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਪਰਿਵਾਰਿਕ ਸੂਤਰਾਂ ਅਨੁਸਾਰ ਉਸ ਦੀ ਲਾਸ਼ ਭਾਰਤ ਲਿਆਂਦੀ ਜਾਵੇਗੀ ਜਿਸ ਸਬੰਧੀ ਕਾਗ਼ਜ਼ੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਪਿੰਡ ਦੀ ਸਰਪੰਚ ਬਲਵਿੰਦਰ ਕੌਰ, ਜਤਿੰਦਰਪਾਲ ਸਿੰਘ, ਗੁਰਪਾਲ ਸਿੰਘ, ਮਦਨ ਲਾਲ, ਜੋਧਨ ਸਿੰਘ, ਜਥੇਦਾਰ ਸੁਰਿੰਦਰ ਸਿੰਘ ਕੈਨੇਡਾ, ਸੰਨੀ ਪੰਚ ਨੇ ਵੀ ਮਿ੍ਤਕ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

ਪਿਛਲੀ ਖ਼ਬਰ ਹਰਸਿਮਰਨ ਸਿੰਘ ਘੁੰਮਣ ਵਲੋਂ ਮੁਆਵਜ਼ਾ ਰਾਸ਼ੀ ਦੀ ਵੰਡ <br/> ਅਗਲੀ ਖ਼ਬਰ ਦੇਸ਼ ਭਰ 'ਚ ਦੀਵਾਲੀ ਦੇ ਜਸ਼ਨਾਂ ਦੀ ਧੂਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।