04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਚੇਅਰਮੈਨ ਚੀਮਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡਿਆ ਮੁਆਵਜ਼ਾ

ਅਜੀਤ ਡੈਸਕ 03-11-2025
ਸੁਲਤਾਨਪੁਰ ਲੋਧੀ, 2 ਨਵੰਬਰ (ਨਰੇਸ਼ ਹੈਪੀ)-ਹਲਕਾ ਸੁਲਤਾਨਪੁਰ ਲੋਧੀ ਤੋਂ ਆਪ ਦੇ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਆਪਣੇ ਹਲਕੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਆਵਜ਼ੇ ਦੀ ਵੰਡ ਕੀਤੀ | ਇਸ ਮੌਕੇ ਸੱਜਣ ਸਿੰਘ ਚੀਮਾ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਉਨ੍ਹਾਂ ਆਪਣੀ 2 ਮਹੀਨੇ ਦੀ ਪੈਨਸ਼ਨ ਨਾਲ ਖ਼ਰੀਦ ਕੀਤੀ ਰਾਹਤ ਸਮਗਰੀ 150 ਤੋਂ ਵੱਧ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬਿਨਾ ਕਿਸੇ ਵਿਤਕਰੇ ਦੇ ਵੰਡ ਕੀਤੀ ਸੀ | ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਪੰਜਾਬ ਸਰਕਾਰ ਪੂਰੀ ਮਦਦ ਕਰ ਰਹੀ ਹੈ ਅਤੇ ਦੇਸ਼ ਵਿਦੇਸ਼ ਤੋਂ ਸਮਾਜ ਸੇਵੀ ਜਥੇਬੰਦੀਆਂ ਨੇ ਵੀ ਬਹੁਤ ਮਦਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਸਾਰੇ ਹੀ ਪ੍ਰਭਾਵਿਤ ਲੋਕਾਂ ਨੂੰ ਲਿਸਟਾਂ ਬਣਾ ਕੇ ਬਣਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਨਾਲ ਜਤਿੰਦਰਜੀਤ ਸਿੰਘ ਜੱਜੀ ਮੀਡੀਆ ਇੰਚਾਰਜ ਆਪ, ਬਲਦੇਵ ਸਿੰਘ ਮੰਗਾ ਆੜ੍ਹਤੀ ਆਗੂ, ਸੀਨੀਅਰ ਆਪ ਆਗੂ ਨਰਿੰਦਰ ਸਿੰਘ ਖਿੰਡਾ, ਬਲਾਕ ਪ੍ਰਧਾਨ ਜਸਕੰਵਲ ਸਿੰਘ ਤਲਵੰਡੀ ਚੌਧਰੀਆਂ, ਲਵਪ੍ਰੀਤ ਸਿੰਘ ਪੀਏ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਪਟੇਲ ਦੇ ਯੋਗਦਾਨ ਸਦਕਾ ਭਾਰਤ ਸ਼ਕਤੀਸ਼ਾਲੀ ਰਾਸ਼ਟਰ ਵਜੋਂ ਉਭਰਿਆ-ਪਿ੍ੰਸੀਪਲ ਡਾ. ਢਿੱਲੋਂ ਅਗਲੀ ਖ਼ਬਰ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਜੋੜ ਮੇਲਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।