04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪਟੇਲ ਦੇ ਯੋਗਦਾਨ ਸਦਕਾ ਭਾਰਤ ਸ਼ਕਤੀਸ਼ਾਲੀ ਰਾਸ਼ਟਰ ਵਜੋਂ ਉਭਰਿਆ-ਪਿ੍ੰਸੀਪਲ ਡਾ. ਢਿੱਲੋਂ

ਅਜੀਤ ਡੈਸਕ 03-11-2025
ਕਪੂਰਥਲਾ, 2 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰੀਬਨ ਕਲੱਬ, ਐਨ.ਐਸ.ਐਸ. ਵਿਭਾਗ ਤੇ ਇਕਊਲ ਆਪਰਚੂਨਿਟੀ ਸੈੱਲ ਵਲੋਂ ਰਾਸ਼ਟਰੀ ਏਕਤਾ ਦਿਵਸ ਦੇ ਸਬੰਧ ਵਿਚ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ 'ਤੇ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਦੇਸ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਵਰ੍ਹੇਗੰਢ ਨੂੰ ਸਮਰਪਿਤ ਇਹ ਦਿਵਸ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਰਦਾਰ ਪਟੇਲ ਦੇ ਯੋਗਦਾਨ ਸਦਕਾ ਭਾਰਤ ਇਕ ਸ਼ਕਤੀਸ਼ਾਲੀ ਰਾਸ਼ਟਰ ਵਜੋਂ ਉਭਰਿਆ ਤੇ ਲੋਹ ਪੁਰਸ਼ ਵਜੋਂ ਜਾਣੇ ਜਾਂਦੇ ਸਰਦਾਰ ਪਟੇਲ ਨੇ ਦੇਸ਼ ਦੀਆਂ ਰਿਆਸਤਾਂ ਨੂੰ ਜੋੜ ਕੇ ਭਾਰਤ ਨੂੰ ਏਕਤਾ ਦੇ ਸੂਤ ਵਿਚ ਪਰੋਇਆ | ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ ਲਈ ਕਿਹਾ | ਡਾ. ਢਿੱਲੋਂ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ, ਆਖੰਡਤਾ ਤੇ ਭਾਈਚਾਰੇ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ | ਇਸੇ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ, ਪੋਸਟਰ ਬਣਾਉਣ ਤੇ ਕਵਿਤਾ ਪਾਠ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਦੇਸ਼ ਦੀ ਏਕਤਾ ਤੇ ਆਖੰਡਤਾ ਦੀ ਰਾਖੀ ਕਰਨ ਦਾ ਸੰਕਲਪ ਲਿਆ | ਕਲੱਬ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਸਮਾਗਮ ਵਿਚ ਸ਼ਮੂਲੀਅਤ ਕਰਨ ਵਾਲੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ | ਮੰਚ ਦਾ ਸੰਚਾਲਨ ਪ੍ਰੋ. ਵਰਿੰਦਰ ਕੌਰ ਨੇ ਕੀਤਾ |
ਪਿਛਲੀ ਖ਼ਬਰ ਵਿੱਤ ਮੰਤਰੀ ਤੇ ਮਾਸਟਰ ਕੇਡਰ ਯੂਨੀਅਨ ਦਰਮਿਆਨ ਮੀਟਿੰਗ ਅਗਲੀ ਖ਼ਬਰ ਚੇਅਰਮੈਨ ਚੀਮਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡਿਆ ਮੁਆਵਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।