04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੰਡ ਕੂਕਾ ਵਿਖੇ ਕਰਵਾਈ ਚੋਣ

ਅਜੀਤ ਡੈਸਕ 03-11-2025
ਨਡਾਲਾ, 2 ਨਵੰਬਰ (ਰਘਬਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਨਡਾਲਾ ਵਲੋਂ ਜੋਨ ਪ੍ਰਧਾਨ ਨਿਸ਼ਾਨ ਸਿੰਘ, ਜੋਨ ਸਕੱਤਰ ਬਲਦੇਵ ਸਿੰਘ, ਸੰਗਠਿਤ ਸਕੱਤਰ ਕਮਲਜੀਤ ਸਿੰਘ ਦੀ ਅਗਵਾਈ ਹੇਠ ਮੰਡ ਕੂਕਾ ਵਿਖੇ ਮੀਟਿੰਗ ਹੋਈ | ਜੋਨ ਪ੍ਰਧਾਨ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀ ਦੇ ਵਿਧਾਨ ਅਤੇ ਐਲਾਨਨਾਮਾ ਅਨੁਸਾਰ ਹਰ ਤਿੰਨ ਸਾਲ ਬਾਅਦ ਜਥੇਬੰਦੀ ਵਲੋ ਪਿੰਡਾਂ, ਜ਼ੋਨਾਂ, ਜ਼ਿਲੇ੍ਹ ਤੇ ਸੂਬੇ ਦੀ ਚੋਣਾਂ ਕਰਵਾਈਆਂ ਜਾਂਦੀਆਂ ਹਨ | ਜਿਸ ਦੇ ਤਹਿਤ ਅੱਜ ਮੰਡ ਕੂਕਾ ਦੀ ਅੱਜ ਚੋਣ ਹੋਈ ਹੈ | ਜੋਨ ਸਕੱਤਰ ਨੇ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਵਲੋਂ ਪਰਾਲੀ ਸੜਣ ਦੇ ਵਿਰੁੱਧ ਕਿਸਾਨਾਂ ਮਜ਼ਦੂਰਾਂ ਉੱਤੇ ਪਰਚੇ ਦਰਜ ਕਰ ਰਹੀ ਹੈ, ਰੈੱਡ ਐਂਟਰੀਆਂ, ਜੁਰਮਾਨੇ ਆਦਿ ਕੀਤੇ ਜਾ ਰਹੇ ਹਨ, ਉਹ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ੇ ਅਜੇ ਤੱਕ ਜਾਰੀ ਨਹੀਂ ਕੀਤੇ ਗਏ | ਉਨ੍ਹਾਂ ਨੇ ਕਿਹਾ ਜੇ ਜ਼ਿਲ੍ਹਾ ਪ੍ਰਸ਼ਾਸਨ ਵਲੋ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜ਼ੇ ਨਾ ਦਿੱਤੇ ਜਾਣ ਦੇ ਰੋਸ ਵਜੋਂ 10 ਨਵੰਬਰ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਦਾ ਵੱਡੇ ਪੱਧਰ ਤੇ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਨਵੀਂ ਚੁਣੀ ਗਈ ਕਮੇਟੀ ਵਿਚ ਇਕਾਈ ਪ੍ਰਧਾਨ ਸਵਰਨ ਸਿੰਘ, ਸਕੱਤਰ ਹਰਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਕਸ਼ਮੀਰ ਸਿੰਘ, ਖ਼ਜ਼ਾਨਚੀ ਸੂਬੇਦਾਰ ਬਲਦੇਵ ਸਿੰਘ, ਸਹਾਇਕ ਖ਼ਜ਼ਾਨਚੀ ਕੁਲਵਿੰਦਰ ਸਿੰਘ, ਪੈੱ੍ਰਸ ਸਕੱਤਰ ਗੁਰਵਿੰਦਰ ਸਿੰਘ, ਪੈੱ੍ਰਸ ਸਕੱਤਰ ਹਰਮਨਪ੍ਰੀਤ ਸਿੰਘ, ਸਲਾਹਕਾਰ ਜਗੀਰ ਸਿੰਘ, ਦਿਆਲ ਸਿੰਘ, ਮੈਂਬਰ ਬਸੰਤ ਸਿੰਘ, ਬਲਕਾਰ ਸਿੰਘ, ਸਾਬ ਸਿੰਘ, ਰਾਜਵਿੰਦਰ ਸਿੰਘ, ਮਹਿੰਦਰ ਸਿੰਘ, ਬਲਵੀਰ ਸਿੰਘ, ਹਰਕੀਰਤ ਸਿੰਘ, ਰੁਪਿੰਦਰ ਕੌਰ, ਰਾਜਵਿੰਦਰ ਕੌਰ, ਜਗਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਸਿੰਘ ਸਭਾ ਪਿੰਡ ਮਲਕਪੁਰ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 4 ਤੇ 5 ਨੂੰ ਅਗਲੀ ਖ਼ਬਰ ਕੰਪਿਊਟਰ ਅਜੋਕੇ ਯੁੱਗ ਦਾ ਸਭ ਤੋਂ ਸ਼ਕਤੀਸ਼ਾਲੀ ਸਾਧਨ-ਪ੍ਰੋ. ਅਮਨਪ੍ਰੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।