04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਨੂੰ ਖਤਮ ਕਰਨ ਦੀ ਨਿਖੇਧੀ-ਥੰਦ, ਧੰਜੂ, ਚੰਦੀ

ਅਜੀਤ ਡੈਸਕ 03-11-2025
ਸੁਲਤਾਨਪੁਰ ਲੋਧੀ, 2 ਨਵੰਬਰ (ਥਿੰਦ)- ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਖਤਮ ਕੀਤੇ ਜਾਣ 'ਤੇ ਜ਼ੋਰਦਾਰ ਸ਼ਬਦਾਂ 'ਚ ਨਿੰਦਾ ਕਰਦਿਆਂ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਪ੍ਰੋ ਬਲਜੀਤ ਸਿੰਘ ਥਿੰਦ, ਕੰਬੋਜ ਵੈੱਲਫੇਅਰ ਬੋਰਡ ਦੇ ਸਾਬਕਾ ਚੇਅਰਮੈਨ ਐਡਵੋਕੇਟ ਜਸਪਾਲ ਸਿੰਘ ਧੰਜੂ, ਉੱਘੇ ਸ਼ਾਇਰ ਮੁਖਤਾਰ ਸਿੰਘ ਚੰਦੀ ਅਤੇ ਬਿਜਲੀ ਬੋਰਡ ਦੇ ਰਿਟਾਇਰਡ ਅਧਿਕਾਰੀ ਦਿਆਲ ਸਿੰਘ ਦੀਪੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਇੱਕ ਹੋਰ ਬੇਇਨਸਾਫੀ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਇਸ ਉੱਚ ਸਿੱਖਿਆ ਸੰਸਥਾ 'ਤੇ ਸੂਬੇ ਦੇ ਹੱਕ ਖਤਮ ਕਰਨ ਦੀ ਸਪੱਸ਼ਟ ਚਾਲ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਇਹ ਖਾਸੀਅਤ ਸੀ ਕਿ ਇਸ ਦੀ ਸੈਨੇਟ ਅਤੇ ਸਿੰਡੀਕੇਟ ਦੀ ਚੋਣ ਲੋਕ ਤੰਤਰਿਕ ਪ੍ਰਕਿਰਿਆ ਨਾਲ ਕੀਤੀ ਜਾਂਦੀ ਸੀ ਪ੍ਰੰਤੂ ਕੇਂਦਰ ਦੀ ਸਰਕਾਰ ਨੇ ਇਸ ਨੂੰ ਪੂਰੀ ਤਰ੍ਹਾਂ ਆਪਣੇ ਹੇਠ ਕਰਨਾ ਚਾਹੁੰਦੀ ਸੀ, ਜਿਸ ਕਰਕੇ ਉਨ੍ਹਾਂ ਨੇ ਸੈਨੇਟ ਅਤੇ ਸਿੰਡੀਕੇਟ ਨੂੰ ਖਤਮ ਕੀਤਾ | ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਇਹ ਫ਼ੈਸਲਾ ਤਾਨਾਸ਼ਾਹੀ ਵਾਲਾ ਹੈ ਜੋ ਸੰਘੀ ਢਾਂਚੇ ਤੇ ਪੰਜਾਬ ਪੁਨਰ ਗਠਨ ਐਕਟ ਦੀ ਉਲੰਘਣਾ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਸੀ-ਪਾਈਟ ਥੇਹ ਕਾਂਜਲਾ ਵਿਚ ਵਿਸ਼ੇਸ਼ ਪਲੇਸਮੈਂਟ ਕੈਂਪ ਲਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸਿੰਘ ਸਭਾ ਪਿੰਡ ਮਲਕਪੁਰ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 4 ਤੇ 5 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।