04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਆਨੰਦ ਕਾਲਜ 'ਚ ਕਰਵਾਇਆ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸੰਬੰਧੀ ਸੈਮੀਨਾਰ

ਅਜੀਤ ਡੈਸਕ 03-11-2025
ਕਪੂਰਥਲਾ, 2 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਜਾਗਰੂਕ ਕਰਨ ਲਈ ਜੈ ਪਾਲ ਆਰਗੇਨਾਈਜ਼ੇਸ਼ਨ ਵਲੋਂ ਪੰਜਾਬ ਸਰਕਾਰ ਤੇ ਸਟੇਟ ਬੋਰਡ ਆਫ਼ ਟਰੇਨਿੰਗ ਐਜੂਕੇਸ਼ਨ ਆਈ.ਟੀ. ਚੰਡੀਗੜ੍ਹ ਦੇ ਸਹਿਯੋਗ ਨਾਲ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਸੰਸਥਾ ਦੇ ਨੁਮਾਇੰਦੇ ਮੁਖਵਿੰਦਰ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਸੈਮੀਨਾਰ ਦੇ ਆਰੰਭ ਵਿਚ ਨੌਜਵਾਨਾਂ ਨੂੰ ਨਸ਼ਿਆਂ ਬਾਰੇ ਸੰਖੇਪ ਜਾਣਕਾਰੀ ਦੇਣ ਤੋਂ ਬਾਅਦ ਇਕ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ | ਬਾਅਦ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁਖਵਿੰਦਰ ਸਿੰਘ ਨੇ ਇਸ ਦਸਤਾਵੇਜ਼ੀ ਫ਼ਿਲਮ ਸਬੰਧੀ ਵਿਦਿਆਰਥੀਆਂ ਕੋਲੋਂ ਕੋਈ ਸਵਾਲ ਪੁੱਛੇ, ਜਿਨ੍ਹਾਂ ਦੇ ਉਨ੍ਹਾਂ ਨੇ ਬਾਖ਼ੂਬੀ ਨਾਲ ਜਵਾਬ ਦਿੱਤੇ | ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਦੌਰਾਨ ਨੌਜਵਾਨਾਂ ਵਿਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਮੁੱਖ ਰੱਖਦਿਆਂ ਸਾਨੂੰ ਕਾਲਜਾਂ ਵਿਚ ਇਸ ਤਰ੍ਹਾਂ ਦੇ ਸੈਮੀਨਾਰ ਕਰਵਾਉਣੇ ਚਾਹੀਦੇ ਹਨ | ਉਨ੍ਹਾਂ ਜੈਪਾਲ ਆਰਗੇਨਾਈਜ਼ੇਸ਼ਨ ਦੇ ਮੁੱਖ ਬੁਲਾਰੇ ਮੁਖਵਿੰਦਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਉਨ੍ਹਾਂ ਕਾਲਜ ਦੇ ਪਿ੍ੰਸੀਪਲ ਨੂੰ ਇਸ ਤਰ੍ਹਾਂ ਦੇ ਸੈਮੀਨਾਰ ਕਰਵਾਉਣ ਦੀ ਵਧਾਈ ਦਿੱਤੀ |
ਪਿਛਲੀ ਖ਼ਬਰ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਕਰਵਾਈਆਂ ਵੱਖ-ਵੱਖ ਗਤੀਵਿਧੀਆਂ ਅਗਲੀ ਖ਼ਬਰ ਵਿਦਿਆਰਥੀ ਨੇ ਗੁਰਬਾਣੀ ਉਚਾਰਨ ਮੁਕਾਬਲੇ 'ਚ ਹਾਸਿਲ ਕੀਤਾ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।