03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਤਰਲੋਕ ਸਿੰਘ ਬੂਹ ਨੂੰ ਸਦਮਾ, ਪਤਨੀ ਦਾ ਦਿਹਾਂਤ

ਅਜੀਤ ਡੈਸਕ 03-11-2025
ਫੱਤੂਢੀਂਗਾ, 2 ਨਵੰਬਰ (ਬਲਜੀਤ ਸਿੰਘ)-ਸੀਨੀਅਰ ਕਾਂਗਰਸੀ ਆਗੂ ਤਰਲੋਕ ਸਿੰਘ ਬੂਹ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਕੁਲਦੀਪ ਕੌਰ (46) ਦਾ ਦਿਹਾਂਤ ਹੋ ਗਿਆ | ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਤੇ ਅੱਜ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ | ਉਹ ਆਪਣੇ ਪਿੱਛੇ ਪਤੀ ਤਰਲੋਕ ਸਿੰਘ ਤੇ ਇਕ ਬੇਟੀ 14 ਸਾਲ ਦੀ ਛੱਡ ਗਏ | ਕੁਲਦੀਪ ਕੌਰ ਦਾ ਅੰਤਿਮ ਸੰਸਕਾਰ 3 ਨਵੰਬਰ ਨੂੰ ਦੁਪਹਿਰ 12 ਵਜੇ ਉਨ੍ਹਾਂ ਦੇ ਜੱਦੀ ਪਿੰਡ ਬੂਹ ਵਿਖੇ ਕੀਤਾ ਜਾਵੇਗਾ | ਉਨ੍ਹਾਂ ਦੀ ਮੌਤ 'ਤੇ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਬਲਾਕ ਪ੍ਰਧਾਨ ਕਾਂਗਰਸ ਗੁਰਿੰਦਰਪਾਲ ਸਿੰਘ ਭੁੱਲਰ, ਸਰਪੰਚ ਇੰਦਰਜੀਤ ਸਿੰਘ ਬੂਹ, ਸਾਬਕਾ ਸਰਪੰਚ ਗੁਰਦਿਆਲ ਸਿੰਘ, ਮੰਗਲ ਸਿੰਘ ਮੁੰਡੀ, ਚਰਨ ਸਿੰਘ ਸਾਬਕਾ ਸਰਪੰਚ, ਸੇਵਕ ਸਿੰਘ, ਹਰਨੇਕ ਸਿੰਘ, ਸਾਬਕਾ ਸਰਪੰਚ ਯਾਦਵਿੰਦਰ ਸਿੰਘ ਉੱਚਾ, ਅਨੂਪ ਸਿੰਘ ਆਦਿ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |
ਪਿਛਲੀ ਖ਼ਬਰ ਨਗਰ ਕੀਰਤਨ ਦੇ ਮੱਦੇਨਜ਼ਰ ਸੜਕ ਦੇ ਆਲੇ ਦੁਆਲੇ ਦੀ ਕੀਤੀ ਸਾਫ਼ ਸਫ਼ਾਈ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਮੀਟ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।