03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸਰਕਾਰੀ ਹਾਈ ਸਕੂਲ ਧੰਮ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 03-11-2025
ਸੁਭਾਨਪੁਰ, 2 ਨਵੰਬਰ (ਸਤਨਾਮ ਸਿੰਘ)-ਸਰਕਾਰੀ ਹਾਈ ਸਕੂਲ ਧੰਮ-ਬਾਦਸ਼ਾਹਪੁਰ ਵਿਖੇ ਸਮੂਹ ਸਕੂਲ ਸਟਾਫ਼ ਵੱਲੋਂ ਸਕੂਲ ਵਿਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਮੌਕੇ ਕਵੀਸ਼ਰੀ ਜਥਾ ਭਾਈ ਰਾਮ ਸਿੰਘ ਬਾਦਸ਼ਾਹਪੁਰ ਵਾਲਿਆਂ ਨੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗ੍ਰੰਥੀ ਗੁਰਪ੍ਰੀਤ ਸਿੰਘ ਖ਼ਾਲਸਾ ਨੇ ਗੁਰੂ ਗ੍ਰੰਥ ਸਾਹਿਬ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੀ.ਸੀ.ਐਸ. ਅਧਿਕਾਰੀ ਗੁਰਦੇਵ ਸਿੰਘ ਧੰਮ ਪਹੁੰਚੇ | ਇਸ ਮੌਕੇ ਗੁਰਦੇਵ ਸਿੰਘ ਧੰਮ ਨੇ ਸਕੂਲ ਦੇ ਸਾਰੇ ਅਧਿਆਪਕਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਤੇ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖੀ ਨਾਲ ਜੋੜਨ ਤੇ ਆਪਣੇ ਸਿੱਖ ਧਰਮ ਤੋਂ ਜਾਣੂ ਕਰਵਾਉਣ ਲਈ ਇਹ ਬਹੁਤ ਵੱਡਾ ਉਪਰਾਲਾ ਹੈ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਉਮਰ ਜੋ ਗ੍ਰਹਿਣ ਕਰਵਾਇਆ ਜਾਵੇਗਾ | ਇਹ ਉਸੇ ਹਿਸਾਬ ਨਾਲ ਆਪਣੀ ਜ਼ਿੰਦਗੀ ਵਿਚ ਹੰਢਾਉਣਗੇ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਦਾ ਹੌਸਲਾ ਵਧਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਵੀ ਇਸੇ ਸਕੂਲ ਤੋਂ ਆਪਣੀ ਮੁੱਢਲੀ ਪੜ੍ਹਾਈ ਕੀਤੀ ਹੈ ਤੇ ਅੱਜ ਐਸ. ਡੀ. ਐਮ. ਦੇ ਅਹੁਦੇ ਤੇ ਸਖ਼ਤ ਮਿਹਨਤ ਕਰਕੇ ਪਹੁੰਚੇ ਹਨ | ਉਨ੍ਹਾਂ ਸਮੂਹ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਦਲ- ਦਲ ਤੋਂ ਬੱਚ ਕੇ ਪੜ੍ਹਾਈ ਦੇ ਨਾਲ- ਨਾਲ ਖੇਡਾਂ ਵੱਲ ਪ੍ਰੇਰਿਤ ਹੋਵੋ ਤਾਂ ਜੀ ਤੁਹਾਡਾ ਭਵਿੱਖ ਵਧੀਆ ਬਣ ਸਕੇ | ਇਸ ਮੌਕੇ ਮੁੱਖ ਮਹਿਮਾਨ ਐਸ. ਡੀ. ਐਮ. ਗੁਰਦੇਵ ਸਿੰਘ ਧੰਮ ਦਾ ਸਕੂਲ ਸਟਾਫ਼ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ ਬੱਗਾ ਨੇ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਵਰਿੰਦਰ ਸਿੰਘ ਬੱਗਾ ਨੇ ਐਸ. ਡੀ. ਐਮ. ਗੁਰਦੇਵ ਸਿੰਘ ਧੰਮ ਤੇ ਸਮੂਹ ਸਕੂਲ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਡਾ ਸਾਰਿਆ ਦਾ ਫ਼ਰਜ਼ ਬਣਦਾ ਹੈ ਕਿ ਸਕੂਲਾਂ ਵਿਚ ਆਪਣੇ ਗੁਰੂਆਂ ਦੇ ਪ੍ਰਕਾਸ਼ ਦਿਹਾੜੇ ਏਸੇ ਤਰ੍ਹਾਂ ਮਨਾਈਏ | ਇਸ ਮੌਕੇ ਹੈੱਡ ਟੀਚਰ ਸ਼੍ਰੀਮਤੀ ਰੀਤੂ ਬਾਲਾ, ਗੁਰਦੇਵ ਸਿੰਘ, ਜਸਵਿੰਦਰ ਕੌਰ, ਊਸ਼ਾ ਰਾਣੀ, ਨਵਪ੍ਰੀਤ ਕੌਰ, ਅਮਨਦੀਪ ਕੌਰ, ਰਮਨਦੀਪ ਕੌਰ, ਕੁਲਵੰਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ਤੋਂ ਪਿ੍ੰਸੀਪਲ ਮਨਜੀਤ ਸਿੰਘ, ਸਰਕਾਰੀ ਹਾਈ ਸਕੂਲ ਹਮੀਰਾ ਤੋਂ ਡੀ. ਡੀ. ਓ. ਗਗਨਦੀਪ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ |
ਪਿਛਲੀ ਖ਼ਬਰ ਬਾਬਾ ਨਾਨਕ ਲੰਗਰ ਹਾਲ ਆਰ. ਸੀ. ਐਫ. ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 5 ਨੂੰ ਅਗਲੀ ਖ਼ਬਰ ਮੈਸੀ ਫਰਗੂਸਨ ਟਰੈਕਟਰ ਦੇ 254 ਡਾਇਨਾ ਸਮਾਰਟ ਮਾਡਲ 'ਤੇ 2.50 ਲੱਖ ਦੀ ਛੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।