15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਜ਼ਿਲ੍ਹੇ ਦੀਆਂ ਮੰਡੀਆਂ 'ਚ ਖ਼ਰੀਦ ਏਜੰਸੀਆਂ ਨੇ 6 ਲੱਖ 22262 ਮੀਟਿ੍ਕ ਟਨ ਝੋਨਾ ਖ਼ਰੀਦਿਆ

ਅਜੀਤ ਡੈਸਕ 04-11-2025
ਕਪੂਰਥਲਾ, 3 ਨਵੰਬਰ (ਅਮਰਜੀਤ ਕੋਮਲ)-ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 6 ਲੱਖ 22934 ਮੀਟਿ੍ਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ 'ਚੋਂ ਸਰਕਾਰੀ ਖ਼ਰੀਦ ਏਜੰਸੀਆਂ ਨੇ 6 ਲੱਖ 22262 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ | ਇਸ ਸੰਬੰਧੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਏਜੰਸੀਆਂ ਵਲੋਂ ਖ਼ਰੀਦੇ ਗਏ ਝੋਨੇ ਦੀ ਬਣਦੀ ਰਕਮ 1447.52 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਖ਼ਰੀਦੇ ਗਏ ਝੋਨੇ 'ਚੋਂ 5 ਲੱਖ 87569 ਮੀਟਿ੍ਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ, ਮੰਡੀ ਬੋਰਡ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖ਼ਰੀਦੇ ਗਏ ਝੋਨੇ ਦੀ ਚੁਕਾਈ ਵੱਲ ਵਿਸ਼ੇਸ਼ ਧਿਆਨ ਦੇਣ ਤੇ ਝੋਨੇ ਦੀ ਚੁਕਾਈ 72 ਘੰਟਿਆਂ ਦੇ ਅੰਦਰ ਅੰਦਰ ਕਰਨੀ ਯਕੀਨੀ ਬਣਾਈ ਜਾਵੇ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਸ੍ਰੀ ਬੇਰ ਸਾਹਿਬ ਦੇ ਕੀਤੇ ਦਰਸ਼ਨ ਅਗਲੀ ਖ਼ਬਰ ਨਗਰ ਕੀਰਤਨ ਸੰਬੰਧੀ ਅੱਜ ਸੁਲਤਾਨਪੁਰ ਲੋਧੀ ਦੀਆਂ ਵਿੱਦਿਅਕ ਸੰਸਥਾਵਾਂ 'ਚ ਛੁੱਟੀ-ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।