15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਸ੍ਰੀ ਬੇਰ ਸਾਹਿਬ ਦੇ ਕੀਤੇ ਦਰਸ਼ਨ

ਅਜੀਤ ਡੈਸਕ 04-11-2025
ਸੁਲਤਾਨਪੁਰ ਲੋਧੀ, 3 ਨਵੰਬਰ (ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ | ਪ੍ਰੀ ਪ੍ਰਾਇਮਰੀ ਤੋਂ ਲੈ ਕੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਪਵਿੱਤਰ ਸਥਾਨ ਦੇ ਦਰਸ਼ਨ ਕੀਤੇ ਤੇ ਵਾਹਿਗੁਰੂ ਦਾ ਆਸ਼ੀਰਵਾਦ ਲਿਆ | ਇਸ ਮੌਕੇ ਭਾਈ ਹਰਜਿੰਦਰ ਸਿੰਘ ਨੇ ਇਸ ਇਤਿਹਾਸਕ ਪਵਿੱਤਰ ਅਸਥਾਨ ਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਪਿ੍ੰਸੀਪਲ ਰੇਨੂੰ ਅਰੋੜਾ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਸ ਫੇਰੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਛੋਟੀ ਉਮਰ ਵਿਚ ਅਰਦਾਸ ਕਰਨ ਦੀ ਆਦਤ ਪਾਉਣਾ, ਸਰਵ ਸ਼ਕਤੀਮਾਨ ਦਾ ਆਸ਼ੀਰਵਾਦ ਪ੍ਰਾਪਤ ਕਰਨਾ ਤੇ ਇਨ੍ਹਾਂ ਪਵਿੱਤਰ ਸਥਾਨਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਅਤੇ ਪਿ੍ੰਸੀਪਲ ਅਰੋੜਾ ਨੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਮਹਿਲਾ ਦਾ ਏ.ਟੀ.ਐਮ ਕਾਰਡ ਬਦਲ ਕੇ ਮਾਰੀ ਠੱਗੀ ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਖ਼ਰੀਦ ਏਜੰਸੀਆਂ ਨੇ 6 ਲੱਖ 22262 ਮੀਟਿ੍ਕ ਟਨ ਝੋਨਾ ਖ਼ਰੀਦਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।