15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗਰਮ ਤੇਲ ਦੀ ਕੜਾਹੀ 'ਚ ਡਿੱਗਣ ਕਾਰਨ ਹਲਵਾਈ ਗੰਭੀਰ ਜ਼ਖ਼ਮੀ

ਅਜੀਤ ਡੈਸਕ 04-11-2025
ਕਪੂਰਥਲਾ, 3 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਖਾਨੋਵਾਲ ਵਿਖੇ ਹਲਵਾਈ ਦਾ ਕੰਮ ਕਰਦਾ ਇਕ ਵਿਅਕਤੀ ਅਚਾਨਕ ਗਰਮ ਤੇਲ ਦੇ ਕੜਾਹੀ ਵਿਚ ਡਿੱਗਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸ ਨੂੰ ਉਸ ਦੇ ਸਾਥੀਆਂ ਤੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜ਼ੇਰੇ ਇਲਾਜ ਗੰਗਾਧਰ ਵਾਸੀ ਖਾਨੋਵਾਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੰਗਾਧਰ ਜੋ ਕਿ ਹਲਵਾਈ ਦਾ ਕੰਮ ਕਰਦਾ ਹੈ ਤੇ ਅੱਜ ਕੰਮ 'ਤੇ ਗਿਆ ਹੋਇਆ ਸੀ ਤਾਂ ਕੰਮ ਦੌਰਾਨ ਅਚਾਨਕ ਉਸ ਦਾ ਪੈਰ ਫਿਸਲਣ ਕਾਰਨ ਉਹ ਗਰਮ ਤੇਲ ਦੀ ਕੜਾਹੀ ਵਿਚ ਡਿੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ | ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਤਾਇਨਾਤ ਡਿਊਟੀ ਡਾ. ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਮਰੀਜ਼ ਗਰਮ ਤੇਲ ਪੈਣ ਕਾਰਨ ਲਗਭਗ 40 ਪ੍ਰਤੀਸ਼ਤ ਝੁਲਸ ਚੁੱਕਾ ਹੈ ਜਿਸ ਦਾ ਇਲਾਜ ਜਾਰੀ ਹੈ |
ਪਿਛਲੀ ਖ਼ਬਰ ਵੀ.ਐਸ.ਐਸ. ਇਮੀਗੇ੍ਰਸ਼ਨ ਸੁਲਤਾਨਪੁਰ ਲੋਧੀ ਵਲੋਂ ਪ੍ਰਕਾਸ਼ ਪੁਰਬ ਮੌਕੇ ਵੀਜ਼ਾ ਅਪਲਾਈ ਕਰਨ 'ਤੇ ਵਿਸ਼ੇਸ਼ ਛੋਟ ਅਗਲੀ ਖ਼ਬਰ ਮਹਿਲਾ ਦਾ ਏ.ਟੀ.ਐਮ ਕਾਰਡ ਬਦਲ ਕੇ ਮਾਰੀ ਠੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।