15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਨਗਰ ਕੀਰਤਨ ਦੇ ਸਵਾਗਤ ਦੌਰਾਨ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ

ਅਜੀਤ ਡੈਸਕ 04-11-2025
ਕਪੂਰਥਲਾ, 3 ਨਵੰਬਰ (ਅਮਰਜੀਤ ਸਿੰਘ ਸਡਾਨਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ 4 ਨਵੰਬਰ ਨੂੰ ਸੁਲਤਾਨਪੁਰ ਲੋਧੀ ਤੋਂ ਅਗਲੇ ਪੜਾਅ ਲਈ ਰਵਾਨਾ ਹੋ ਕੇ ਵੱਖ-ਵੱਖ ਪਿੰਡਾਂ 'ਚੋਂ ਹੁੰਦਾ ਹੋਇਆ ਕਪੂਰਥਲਾ ਸ਼ਹਿਰ ਦੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਪਹੁੰਚੇਗਾ | ਇਸ ਮੌਕੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਵਲੋਂ ਨਗਰ ਕੀਰਤਨ ਦੇ ਰੂਟ 'ਤੇ ਨਗਰ ਕੀਰਤਨ ਦੌਰਾਨ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ |
ਪਿਛਲੀ ਖ਼ਬਰ ਕੁੱਟਮਾਰ ਕਰਕੇ ਜ਼ਖਮੀ ਕਰਨ ਸੰਬੰਧੀ ਤਿੰਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਅਣਪਛਾਤੇ ਲੁਟੇਰੇ ਲੜਕੀ ਪਾਸੋਂ ਮੋਬਾਈਲ ਫੋਨ ਖੋਹ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।