15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਕਸਬਾ ਨਡਾਲਾ ਵਿਚ ਭਿ੍ਸ਼ਟਾਚਾਰ ਨੂੰ ਰੋਕਣ ਸੰਬੰਧੀ ਆਮ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਅਜੀਤ ਡੈਸਕ 04-11-2025
ਨਡਾਲਾ, 3 ਨਵੰਬਰ (ਰਘਬਿੰਦਰ ਸਿੰਘ)-ਵਿਜੀਲੈਂਸ ਬਿਊਰੋ ਯੂਨਿਟ ਕਪੂਰਥਲਾ ਵਲੋਂ 27 ਅਕਤੂਬਰ ਤੋਂ 2 ਨਵੰਬਰ ਤੱਕ ਵਿਜੀਲੈਂਸ ਜਾਗਰੂਕ ਹਫ਼ਤਾ ਮਨਾਇਆ ਜਾ ਰਿਹਾ ਹੈ | ਜਿਸ ਸਬੰਧੀ ਅੱਜ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨਡਾਲਾ ਵਿਖੇ ਭਿ੍ਸ਼ਟਾਚਾਰ ਨੂੰ ਰੋਕਣ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਜੋਗਿੰਦਰ ਪਾਲ ਡੀ.ਐਸ.ਪੀ. ਵਿਜੀਲੈਂਸ ਬਿਊਰੋ ਕਪੂਰਥਲਾ, ਕੁਲਵਿੰਦਰ ਸਿੰਘ ਬੀ.ਡੀ.ਪੀ.ਓ ਨਡਾਲਾ, ਮਨੋਜ ਕੁਮਾਰ ਏ.ਡੀ.ਏ ਕਪੂਰਥਲਾ, ਜਗਬੀਰ ਸਿੰਘ ਪਿ੍ੰਸੀਪਲ, ਵਿਜੀਲੈਂਸ ਬਿਊਰੋ ਕਪੂਰਥਲਾ ਦੇ ਸਮੂਹ ਕਰਮਚਾਰੀ, ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚ, ਪੰਚਾਇਤ ਮੈਂਬਰ ਤੇ ਹੋਰ ਪਿੰਡਾਂ ਦੇ ਮੋਹਤਬਰ ਵਿਅਕਤੀ ਸ਼ਾਮਲ ਹੋਏ ਸਨ | ਸਮਾਗਮ ਵਿਚ ਆਏ ਮੋਹਤਬਰ ਵਿਅਕਤੀਆਂ ਨੂੰ ਭਿ੍ਸ਼ਟਾਚਾਰ ਰੋਕਣ ਸਬੰਧੀ ਜਾਗਰੂਕ ਕੀਤਾ ਗਿਆ | ਹਾਜ਼ਰੀਨ ਨੂੰ ਟੋਲ ਫ਼ਰੀ ਨੰਬਰ 180018001000, ਐਸ.ਐਸ.ਪੀ ਵਿਜੀਲੈਂਸ ਬਿਉਰੋ ਰੇਂਜ ਜਲੰਧਰ ਦੇ ਟੈਲੀਫ਼ੋਨ ਨੰਬਰ 0181-2226349, ਐਂਟੀ ਕਰੱਪਸ਼ਨ ਐਕਸ਼ਨ ਲਾਈਨ ਨੰਬਰ 95012-00200 ਅਤੇ ਡੀ.ਐਸ.ਪੀ ਵਿਜੀਲੈਂਸ ਬਿਉਰੋ, ਯੂਨਿਟ ਕਪੂਰਥਲਾ ਦੇ ਟੈਲੀਫ਼ੋਨ ਨੰਬਰ 98765-01927, ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਨੰਬਰਾਂ 'ਤੇ ਸੰਪਰਕ ਕਰਨ ਲਈ ਕਿਹਾ ਗਿਆ | ਇਸ ਮੌਕੇ ਐਕਸ ਸਰਵਿਸ ਮੈਨ ਵਿੰਗ ਤੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਡਾਲਾ, ਕਾਲਜ ਪਿ੍ੰਸੀਪਲ ਜਗਬੀਰ ਸਿੰਘ ਭੁੱਲਰ ਸੰਦੀਪ ਕੁਮਾਰ ਲੈਬ ਵਾਲੇ ਸੈਨੇਟਰੀ ਇੰਸਪੈਕਟਰ ਭੁਪਿੰਦਰ ਸਿੰਘ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਤੇ ਮੋਹਤਬਰ ਹਾਜ਼ਰ ਸਨ |
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਠੱਟਾ ਵਲੋਂ ਸਰਕਾਰੀ ਹਾਈ ਸਕੂਲ ਨੂੰ ਇਨਵਰਟਰ ਭੇਟ ਅਗਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਚ ਦਸਤਾਰ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।