15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗ੍ਰਾਮ ਪੰਚਾਇਤ ਠੱਟਾ ਵਲੋਂ ਸਰਕਾਰੀ ਹਾਈ ਸਕੂਲ ਨੂੰ ਇਨਵਰਟਰ ਭੇਟ

ਅਜੀਤ ਡੈਸਕ 04-11-2025
ਸੁਲਤਾਨਪੁਰ ਲੋਧੀ, 3 ਨਵੰਬਰ (ਥਿੰਦ)-ਗ੍ਰਾਮ ਪੰਚਾਇਤ ਠੱਟਾ ਨਵਾਂ ਵਲੋਂ ਸਰਪੰਚ ਸੁਖਵਿੰਦਰ ਸਿੰਘ ਸੌਂਦ ਦੀ ਅਗਵਾਈ ਹੇਠ ਬੱਚਿਆਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਹੋਇਆਂ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਨੂੰ ਇਨਵਰਟਰ ਭੇਟ ਕੀਤਾ ਗਿਆ | ਸਕੂਲ ਇੰਚਾਰਜ ਗੁਰਬਖ਼ਸ਼ ਕੌਰ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਬੋਲਦਿਆਂ ਸਰਪੰਚ ਸੁਖਵਿੰਦਰ ਸਿੰਘ ਸੌਂਦ ਨੇ ਕਿਹਾ ਕਿ ਬੱਚਿਆਂ ਦੇ ਚੰਗੇ ਭਵਿੱਖ ਲਈ ਉਨ੍ਹਾਂ ਦੀ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ ਅਤੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰਨਾ ਸਾਡਾ ਫਰਜ਼ ਹੈ | ਇਸ ਮੌਕੇ ਸਕੂਲ ਇੰਚਾਰਜ ਗੁਰਬਖ਼ਸ਼ ਕੌਰ ਨੇ ਸਮੁੱਚੀ ਗ੍ਰਾਮ ਪੰਚਾਇਤ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ | ਇਸ ਮੌਕੇ ਪੰਚ ਗੁਲਜ਼ਾਰ ਸਿੰਘ, ਪੰਚ ਬਲਵੀਰ ਸਿੰਘ, ਪੰਚ ਬਲਵਿੰਦਰ ਸਿੰਘ, ਪੰਚ ਜਸਵੰਤ ਸਿੰਘ ਜੱਸਾ, ਪੰਚ ਮਲਕੀਤ ਸਿੰਘ, ਚਰਨਜੀਤ ਸਿੰਘ ਮੋਮੀ, ਗੁਰਦੀਪ ਸਿੰਘ ਵਲੈਤੀਆ, ਦਲਜੀਤ ਸਿੰਘ ਲਾਡੀ, ਬਖਸ਼ੀਸ਼ ਸਿੰਘ ਚੇਲਾ, ਲਖਵੀਰ ਸਿੰਘ, ਸਕੂਲ ਅਧਿਆਪਕ ਰਣਜੀਤ ਕੌਰ, ਜਸਵਿੰਦਰ ਕੌਰ, ਰਵੀ ਮੋਹਨ, ਗੁਰਪ੍ਰੀਤ ਕੌਰ, ਸਰਬਜੀਤ ਕੌਰ, ਗੁਰਮੀਤ ਕੌਰ, ਗਗਨਜੀਤ ਸਿੰਘ, ਸੀਐਚਟੀ ਰਾਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਵਸ ਸੰਬੰਧੀ ਰਾਸ਼ਟਰੀ ਏਕਤਾ ਦਿਵਸ ਮਨਾਇਆ ਅਗਲੀ ਖ਼ਬਰ ਕਸਬਾ ਨਡਾਲਾ ਵਿਚ ਭਿ੍ਸ਼ਟਾਚਾਰ ਨੂੰ ਰੋਕਣ ਸੰਬੰਧੀ ਆਮ ਲੋਕਾਂ ਨੂੰ ਕੀਤਾ ਗਿਆ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।