15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਐਡ. ਧਾਮੀ ਦੇ ਲਗਾਤਾਰ 5ਵੀਂ ਵਾਰ ਪ੍ਰਧਾਨ ਚੁਣੇ ਜਾਣ 'ਤੇ ਹਲਕਾ ਸੁਲਤਾਨਪੁਰ ਲੋਧੀ ਦੇ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਅਜੀਤ ਡੈਸਕ 04-11-2025
ਸੁਲਤਾਨਪੁਰ ਲੋਧੀ, 3 ਨਵੰਬਰ (ਥਿੰਦ)-ਸ਼੍ਰੋਮਣੀ ਕਮੇਟੀ ਦੇ ਲਗਾਤਾਰ 5ਵੀਂ ਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਚੁਣੇ ਜਾਣ 'ਤੇ ਹਲਕਾ ਸੁਲਤਾਨਪੁਰ ਲੋਧੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਜ਼ੋਰਦਾਰ ਸਵਾਗਤ ਕੀਤਾ ਹੈ | ਇਸ ਮੌਕੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਅਕਾਲੀ ਆਗੂ ਇੰਜ. ਸਵਰਨ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਕਿਹਾ ਕਿ ਇਸ ਇਤਿਹਾਸਕ ਚੋਣ ਨੇ ਸਾਬਿਤ ਕਰ ਦਿੱਤਾ ਹੈ ਕਿ ਸਿੱਖ ਕੌਮ ਸ਼੍ਰੋਮਣੀ ਅਕਾਲੀ ਦਲ ਉੱਪਰ ਵੱਡਾ ਵਿਸ਼ਵਾਸ ਪ੍ਰਗਟ ਕਰਦੀ ਹੈ | ਉਨ੍ਹਾਂ ਨੇ ਕਿਹਾ ਕਿ ਕੁੱਝ ਅਜਿਹੀਆਂ ਤਾਕਤਾਂ ਹਨ ਜੋ ਸ਼੍ਰੋਮਣੀ ਕਮੇਟੀ ਵਿਚ ਦਾਖਲ ਅੰਦਾਜ਼ੀ ਕਰ ਰਹੀਆਂ ਹਨ ਉਨ੍ਹਾਂ ਦਾ ਮਕਸਦ ਸਿੱਖਾਂ ਦੀ ਸਿਰਮੌਰ ਸੰਸਥਾ ਨੂੰ ਕਮਜ਼ੋਰ ਕਰਨਾ ਹੈ,ਪਰ ਸਿੱਖ ਕੌਮ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ | ਇਸ ਮੌਕੇ ਹਲਕੇ ਦੇ ਸੀਨੀਅਰ ਆਗੂਆਂ ਸਾਬਕਾ ਕੌਂਸਲਰ ਦਿਲਬਾਗ ਸਿੰਘ ਗਿੱਲ, ਜਥੇ. ਗੁਰਜੰਟ ਸਿੰਘ ਸੰਧੂ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਜਥੇ. ਕੁਲਦੀਪ ਸਿੰਘ ਬੂਲੇ, ਸਾਬਕਾ ਮੈਨੇਜਰ ਜਰਨੈਲ ਸਿੰਘ ਬੂਲੇ, ਮਾਸਟਰ ਰਣਜੀਤ ਸਿੰਘ, ਸਾਬਕਾ ਸਕੱਤਰ ਮਹਿੰਦਰ ਸਿੰਘ ਆਹਲੀ ਆਦਿ ਨੇ ਵੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਧਾਮੀ ਦੀ ਚੋਣ ਸਿੱਖਾਂ ਦੇ ਹੱਕਾਂ ਨੂੰ ਅੱਗੇ ਵਧਾਉਣ ਵਿਚ ਸਹਾਇਕ ਹੋਵੇਗੀ | ਇਸ ਮੌਕੇ ਦੁਆਬਾ ਖੇਤਰ ਦੇ ਸੀਨੀਅਰ ਯੂਥ ਆਗੂ ਸੁਖਦੇਵ ਸਿੰਘ ਨਾਨਕਪੁਰ ਨੇ ਵੀ ਜਥੇਦਾਰ ਧਾਮੀ ਦੇ ਪ੍ਰਧਾਨ ਚੁਣੇ ਜਾਣ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ |
ਪਿਛਲੀ ਖ਼ਬਰ ਸਠਿਆਲਾ 'ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁ: ਨਾਨਕਸਰ 'ਚ ਸ੍ਰੀ ਅਖੰਡ ਪਾਠ ਸਾਹਿਬ... ਅਗਲੀ ਖ਼ਬਰ ਲੱਖਣ ਕਲਾਂ ਸਕੂਲ 'ਚ ਕਰਵਾਈਆਂ ਗਈਆਂ 2 ਰੋਜ਼ਾ ਖੇਡਾਂ 'ਚ ਕਰਵਾਏ ਵੱਖ-ਵੱਖ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।