ਫਗਵਾੜਾ, 5 ਨਵੰਬਰ (ਹਰਜੋਤ ਸਿੰਘ ਚਾਨਾ)- ਇੱਕ ਵਿਅਕਤੀ ਦੀ ਕੁੱਟਮਾਰ ਕਰਨ ਤੇ ਗਾਲੀ ਗਲੋਚ ਕਰਨ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਜਸਬੀਰ ਸਿੰਘ ਪੁੱਤਰ ਲਹਿੰਬਰ ਸਿੰਘ ਵਾਸੀ ਬਬੇਲੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਵਿਅਕਤੀਆਂ ਵਲੋਂ ਉਸਦੀ ਕੁੱਟਮਾਰ ਕੀਤੀ ਤੇ ਗਾਲੀ ਗਲੋਚ ਕੀਤੀ | ਜਿਸ ਸਬੰਧ 'ਚ ਪੁਲਿਸ ਨੇ ਲਵ ਪੁੱਤਰ ਬਿੱਲੂ ਵਾਸੀ ਰਾਵਲਪਿੰਡੀ, ਰਜਤ ਪੁੱਤਰ ਜੀਤਾ ਵਾਸੀ ਬਬੇਬੀ ਤੇ ਇੱਕ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ |