04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰਦੁਆਰਾ ਸੰਗਤਸਰ ਖਨੌੜਾ ਦੀ ਇਮਾਰਤ ਦੇ ਉਦਘਾਟਨ ਮੌਕੇ ਸਮਾਗਮ <br/>

ਅਜੀਤ ਡੈਸਕ 06-11-2025
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਸੰਤ ਜੁਗਿੰਦਰ ਸਿੰਘ ਡੁਮੇਲੀ ਯੂ.ਕੇ. ਵਾਲਿਆਂ ਦੀ ਪੇ੍ਰਰਨਾ ਅਤੇ ਉੱਦਮ ਸਦਕਾ ਸਮੂਹ ਇਲਾਕਾ ਵਾਸੀਆਂ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਉਸਾਰੇ ਗਏ ਗੁਰਦੁਆਰਾ ਸੰਗਤਸਰ ਖਨੌੜਾ ਦੀ ਸ਼ਾਨਦਾਰ ਇਮਾਰਤ ਦੇ ਉਦਘਾਟਨ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਸੁਖਦੇਵ ਸਿੰਘ ਚਮਕਾਰਾ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਜੁਗਿੰਦਰ ਸਿੰਘ ਡੁਮੇਲੀ ਵਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਉਸਾਰੀ 'ਚ ਤਨ, ਮਨ ਤੇ ਧਨ ਨਾਲ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਲਖਵੀਰ ਸਿੰਘ ਸਿੰਬਲੀ, ਜਥੇ: ਤਰਲੋਚਨ ਸਿੰਘ ਨੇ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਾਬਾ ਜੋਗਾ ਸਿੰਘ ਰਾਮੂਥਿਆੜਾ, ਬਲਵੀਰ ਸਿੰਘ ਜੇ.ਈ., ਭਾਈ ਦਲਜੀਤ ਸਿੰਘ, ਗੁਰਮੇਲ ਸਿੰਘ ਸਿੰਬਲੀ, ਯੂ.ਕੇ. ਤੋਂ ਸੁਰਜੀਤ ਸਿੰਘ, ਗੁਰਦੇਵ ਕੌਰ, ਸਤਨਾਮ ਸਿੰਘ, ਕਸ਼ਮੀਰ ਕੌਰ, ਗੁਰਨਾਮ ਸਿੰਘ ਤੇ ਜੁਝਾਰ ਸਿੰਘ ਤੋਂ ਇਲਾਵਾ ਹਰਪ੍ਰੀਤ ਸਿੰਘ ਖਨੌੜਾ, ਗਿਆਨ ਸਿੰਘ, ਨਿਰਮਲ ਕੌਰ, ਠੇਕੇਦਾਰ ਬਿ੍ਜ ਲਾਲ, ਅਮਨਦੀਪ ਸਿੰਘ ਪੰਡੋਰੀ, ਗੁਰਮੁਖ ਸਿੰਘ ਖਨੌੜਾ ਆਦਿ ਸਮੇਤ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਫਗਵਾੜਾ ਵਿਖੇ ਵਰਲਡ ਕੈਂਸਰ ਕੇਅਰ ਵਲੋਂ ਕੈਂਸਰ, ਅੱਖਾਂ ਤੇ ਹੋਰਨਾਂ ਬਿਮਾਰੀਆਂ ਦੀ ਜਾਂਚ ਦਾ ਹਜ਼ਾਰਾਂ ਲੋਕਾਂ ਨੇ ਲਿਆ ਫ਼... ਅਗਲੀ ਖ਼ਬਰ ਰਾਮ ਤੀਰਥ ਮੇਲੇ ਦੌਰਾਨ ਸ਼ਰਧਾਲੂਆਂ ਦੀ ਆਮਦ-ਘਟੀ ਦੋ ਧੜਿਆਂ ਦੀ ਲੜਾਈ ਬਣੀ ਕਾਰਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।