04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਬੇਹੋਸ਼ੀ ਦੀ ਹਾਲਤ 'ਚ ਮਿਲੇ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਅਜੀਤ ਡੈਸਕ 06-11-2025
ਕਪੂਰਥਲਾ, 5 ਨਵੰਬਰ (ਅਮਨਜੋਤ ਸਿੰਘ ਵਾਲੀਆ)-ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦੇ ਗਏ ਅਣਪਛਾਤੇ ਵਿਅਕਤੀ ਦੀ ਅੰਮਿ੍ਤਸਰ ਮੈਡੀਕਲ ਕਾਲਜ ਵਿਖੇ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫੱਤੂਢੀਂਗਾ ਦੇ ਏ.ਐਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫੱਤੂਢੀਂਗਾ ਪੁਰਾਣਾ ਬੱਸ ਅੱਡਾ ਨੇੜੇ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੈ, ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਲਾਸ਼ ਕਬਜੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਨੇ ਕਾਲੇ ਰੰਗ ਦੀ ਟੀ ਸ਼ਰਟ ਤੇ ਡੱਬੀਆਂ ਵਾਲੀ ਚਾਦਰ ਲਈ ਹੋਈ ਸੀ | ਉਨ੍ਹਾਂ ਦੱਸਿਆ ਕਿ ਅਜੇ ਤੱਕ ਮਿ੍ਤਕ ਵਿਅਕਤੀ ਦੀ ਸ਼ਨਾਖਤ ਨਹੀਂ ਹੋ ਸਕੀ ਹੈ ਅਤੇ ਆਸ ਪਾਸ ਦੇ ਇਲਾਕੇ ਤੋਂ ਉਕਤ ਵਿਅਕਤੀ ਬਾਰੇ ਪੁੱਛਗਿਛ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੀ ਸ਼ਤਾਬਦੀ ਸਮਾਗਮ ਮੌਕੇ ਪ੍ਰਸ਼ਾਸਨ ਵਲੋਂ ਕੋਈ ਸਹਿਯੋਗ ਨਾ ਦੇਣ ਤੋਂ ਪ੍ਰਬੰਧਕ ਪ੍ਰੇਸ਼ਾਨ ਅਗਲੀ ਖ਼ਬਰ ਫਗਵਾੜਾ ਵਿਖੇ ਵਰਲਡ ਕੈਂਸਰ ਕੇਅਰ ਵਲੋਂ ਕੈਂਸਰ, ਅੱਖਾਂ ਤੇ ਹੋਰਨਾਂ ਬਿਮਾਰੀਆਂ ਦੀ ਜਾਂਚ ਦਾ ਹਜ਼ਾਰਾਂ ਲੋਕਾਂ ਨੇ ਲਿਆ ਫ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।