04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰੂ ਤੇਗ ਬਹਾਦਰ ਜੀ ਦੀ ਸ਼ਤਾਬਦੀ ਸਮਾਗਮ ਮੌਕੇ ਪ੍ਰਸ਼ਾਸਨ ਵਲੋਂ ਕੋਈ ਸਹਿਯੋਗ ਨਾ ਦੇਣ ਤੋਂ ਪ੍ਰਬੰਧਕ ਪ੍ਰੇਸ਼ਾਨ

ਅਜੀਤ ਡੈਸਕ 06-11-2025
ਫਗਵਾੜਾ, 5 ਨਵੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਵੇਂ ਨੌਵੇਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਯਤਨਸ਼ੀਲ ਹਨ ਪਰ ਇੱਥੋਂ ਦੇ ਪ੍ਰਸ਼ਾਸਨ ਅਧਿਕਾਰੀ ਇਨ੍ਹਾਂ ਭਾਵਨਾਵਾਂ ਨੂੰ ਅਮਲ ਦੁਆਉਣ ਲਈ ਪੂਰੀ ਤਰ੍ਹਾਂ ਖ਼ਾਮੋਸ਼ ਨਜ਼ਰ ਆ ਰਹੇ ਹਨ | ਇੱਥੋਂ ਦੇ ਬਾਬਾ ਗਧੀਆ ਸਟੇਡੀਅਮ ਵਿਖੇ 7 ਤੇ 8 ਨਵੰਬਰ ਨੂੰ ਗੁਰੂ ਤੇਗ ਬਹਾਦਰ ਜੀ ਦੀ ਸ਼ਤਾਬਦੀ ਦੇ ਸਬੰਧ 'ਚ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ ਦੀਆਂ ਤਿਆਰੀਆਂ ਸਬੰਧੀ ਪ੍ਰਬੰਧਕਾਂ ਨੇ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਸੀ ਤੇ ਉਕਤ ਸਥਾਨ ਦੀ ਸਫ਼ਾਈ, ਲਾਈਟਾਂ ਤੇ ਹੋਰ ਪ੍ਰਬੰਧਾਂ ਦੀ ਮੰਗ ਕੀਤੀ ਸੀ | ਰਾਜਨੀਤਿਕ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਇਸ ਸਮਾਗਮ ਲਈ ਉਹ ਪੂਰਾ ਸਹਿਯੋਗ ਦੇਣਗੇ ਤੇ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਾਰਮਿਕ ਆਗੂ ਤੇ ਪ੍ਰਬੰਧਕ ਮੋਹਨ ਸਿੰਘ ਸਾਈ ਨੇ ਦੱਸਿਆ ਕਿ 7 ਨਵੰਬਰ ਨੂੰ ਸਮਾਗਮ ਸ਼ੁਰੂ ਹੋਣਾ ਹੈ ਪਰ ਇਸ ਸਬੰਧ 'ਚ ਨਗਰ ਨਿਗਮ ਨੇ ਕੁਝ ਵੀ ਨਹੀਂ ਕੀਤਾ ਤੇ ਇਸ ਸੰਬੰਧ 'ਚ ਕਈ ਵਾਰ ਫ਼ੋਨ ਨਗਰ ਨਿਗਮ ਮੇਅਰ ਨੂੰ ਕਰ ਚੁੱਕੇ ਹਾਂ ਪਰ ਉਨ੍ਹਾਂ ਹਰ ਵਾਰ ਭਰੋਸਾ ਦਿੱਤਾ ਪਰ ਕੋਈ ਵੀ ਨਹੀਂ ਪੁੱਜਾ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਤੋਂ ਉਹ ਜੇ.ਸੀ.ਬੀ ਮਸ਼ੀਨਾਂ ਵੀ ਆਪਣੇ ਖ਼ਰਚੇ 'ਤੇ ਚਲਵਾ ਰਹੇ ਹਨ | ਅੱਜ ਬੇਨਤੀ ਕਰਨ 'ਤੇ ਇੱਥੋਂ ਦੇ ਐਸ.ਡੀ.ਐਮ ਨੇ ਨਿੱਜੀ ਤੌਰ 'ਤੇ ਇੱਕ ਮਸ਼ੀਨ ਭੇਜ ਕੇ ਕੁੱਝ ਸਫ਼ਾਈ ਕਰਵਾਉਣ ਦਾ ਕੰਮ ਸ਼ੁਰੂ ਕਰਵਾਇਆ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਲਾਪਰਵਾਹੀ ਤੋਂ ਉਨ੍ਹਾਂ ਨੂੰ ਕਾਫ਼ੀ ਦੁੱਖ ਹੈ ਕਿ ਏਨੇ ਵੱਡੇ ਧਾਰਮਿਕ ਸਮਾਗਮ ਨੂੰ ਲੈ ਕੇ ਪ੍ਰਸ਼ਾਸਨ ਬਿਲਕੁਲ ਵੀ ਗੰਭੀਰ ਨਹੀਂ ਹੈ ਤੇ ਸਮਾਗਮ ਨੂੰ ਬਹੁਤ ਹੀ ਸਮਾਂ ਥੋੜ੍ਹਾ ਰਹਿ ਗਿਆ ਹੈ ਪਰ ਕੋਈ ਵੀ ਸੁਣਨ ਨੂੰ ਤਿਆਰ ਨਹੀਂ ਹੈ ਤੇ ਇੱਥੇ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਾਮਿਲ ਹੋਣਾ ਹੈ | ਉਨ੍ਹਾਂ ਕਿਹਾ ਕਿ ਉਹ ਇਸ ਸਬੰਧ 'ਚ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖਤੀ ਸ਼ਿਕਾਇਤ ਵੀ ਭੇਜ ਰਹੇ ਹਨ |
ਪਿਛਲੀ ਖ਼ਬਰ ਬਾਬੇ ਨਾਨਕ ਨੇ ਪੰਜ ਸਦੀਆਂ ਪਹਿਲਾਂ ਹੀ ਦੇ ਦਿੱਤਾ ਸੀ ਗਲੋਬਲ ਵਾਰਮਿੰਗ ਤੋਂ ਬਚਣ ਦਾ ਸੱਦਾ-ਸੰਤ ਸੀਚੇਵਾਲ ਅਗਲੀ ਖ਼ਬਰ ਬੇਹੋਸ਼ੀ ਦੀ ਹਾਲਤ 'ਚ ਮਿਲੇ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।