• ਕਿਹਾ- ਸਿੱਖ ਪੰਥ ਨੂੰ ਢਾਹ ਲਾਉਣ 'ਚ ਕਾਂਗਰਸ ਨੇ ਕਦੇ ਕੋਈ ਕਸਰ ਨਹੀਂ ਛੱਡੀ
ਫਗਵਾੜਾ, 6 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਕਾਂਗਰਸ ਪਾਰਟੀ ਵਲੋਂ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਚੋਣ ਪ੍ਰਚਾਰ ਲਈ ਲਗਾਈ ਸਟੇਜ ਉੱਪਰ ਲੱਗੇ ਬੈਨਰ 'ਤੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਤਸਵੀਰ ਤੋਂ ਉੱਪਰ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪਿ੍ਅੰਕਾ ਗਾਂਧੀ ਸਮੇਤ ਹੋਰ ਕਾਂਗਰਸੀ ਆਗੂਆਂ ਦੀਆ ਤਸਵੀਰਾਂ ਲਗਾਉਣਾ ਬਹੁਤ ਹੀ ਨਿੰਦਣਯੋਗ ਅਤੇ ਸਿੱਖ ਪੰਥ ਨੂੰ ਢਾਹ ਲਾਉਣ ਵਾਲੀ ਗੱਲ ਹੈ | ਕਾਂਗਰਸ ਪਾਰਟੀ ਦੇ ਇਸ ਗੁਨਾਹ ਨੂੰ ਕਦੇ ਮੁਆਫ ਨਹੀਂ ਕੀਤਾ ਜਾ ਸਕਦਾ | ਇਹ ਗੱਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਫਗਵਾੜਾ ਸ਼ਹਿਰੀ ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਹਲਕਾ ਇੰਚਾਰਜ ਰਾਜਿੰਦਰ ਸਿੰਘ ਚੰਦੀ ਨੇ ਸਾਂਝੇ ਤੌਰ 'ਤੇ ਜਾਰੀ ਬਿਆਨ ਵਿਚ ਕਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਸਿੱਖਾਂ ਦੀ ਦੁਸ਼ਮਣ ਜਮਾਤ ਹੈ ਜਿਸ ਨੇ ਕਦੇ ਵੀ ਸਿੱਖ ਪੰਥ ਨੂੰ ਢਾਹ ਲਗਾਉਣ ਵਿਚ ਕੋਈ ਕਸਰ ਨਹੀਂ ਛੱਡੀ | ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਤੋਂ ਕਾਂਗਰਸੀ ਆਗੂਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ |
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਭਾਈ ਜੀਵਨ ਸਿੰਘ ਦਾ ਨਿਰਾਦਰ ਬਰਦਾਸ਼ਤ ਨਹੀਂ-ਖੁਰਾਣਾ, ਚੰਦੀ
ਅਜੀਤ ਡੈਸਕ
07-11-2025