• ਸੰਗਤਾਂ ਨੇ ਕੀਤੀ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਫੁੱਲਾਂ ਦੀ ਵਰਖਾ
ਸੁਲਤਾਨਪੁਰ ਲੋਧੀ, 6 ਨਵੰਬਰ (ਨਰੇਸ਼ ਹੈਪੀ)-ਜਗਤ ਗੁਰੂ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਸੱਚਖੰਡ ਦਰਬਾਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅਖੰਡ ਪਾਠ ਦੇ ਅੱਜ ਤੜਕੇ ਡੇਢ ਵਜੇ ਦੇ ਲਗਭਗ ਭੋਗ ਪਾਏ ਗਏ ਉਪਰੰਤ ਸਤਿਗੁਰੂ ਜੀ ਦੇ ਪ੍ਰਗਟ ਹੋਣ 'ਤੇ ਆਰਤੀ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸੱਚਖੰਡ ਦਰਬਾਰ ਵਿਚ ਬੈਠ ਕੇ ਭੋਗ ਦੇ ਸਲੋਕ ਸਰਵਣ ਕਰਨ ਲਈ ਰਾਤ 11-12 ਵਜੇ ਹੀ ਪੁੱਜ ਗਏ ਅਤੇ ਪੂਰਾ ਦਰਬਾਰ ਸਾਹਿਬ ਅੰਦਰੋਂ ਤੇ ਬਾਹਰੋਂ ਸੰਗਤਾਂ ਨਾਲ ਭਰ ਗਿਆ | ਪ੍ਰਕਾਸ਼ ਪੁਰਬ ਸਬੰਧੀ ਅਖੰਡ ਪਾਠ ਦੇ ਭੋਗ ਦੇ ਸਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਤੇ ਗ੍ਰੰਥੀ ਸਿੰਘ ਸਾਹਿਬ ਭਾਈ ਅਵਤਾਰ ਸਿੰਘ ਨੱਲ ਨੇ ਗਾ ਕੇ ਸਰਵਣ ਕਰਵਾਏ | ਇਸ ਮੌਕੇ ਗੁਰਦੁਆਰਾ ਬੇਰ ਸਾਹਿਬ ਦੇ ਮੁੱਖ ਰਾਗੀ ਭਾਈ ਦਿਆਲ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਸੁਣਾਇਆ | ਆਰਤੀ ਸ਼ਬਦ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਧਾਰਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਤਕਰੀਬਨ 5 ਮਿੰਟ ਤੱਕ ਫੁੱਲਾਂ ਦੀ ਵਰਖਾ ਸੰਗਤਾਂ ਨੇ ਕੀਤੀ ਅਤੇ ਜੈਕਾਰੇ ਗੰੁਜਾਏ | ਗਿਆਨੀ ਸਤਨਾਮ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭੋਗ ਦੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਉਪਰੰਤ ਭਾਈ ਕਰਨਜੀਤ ਸਿੰਘ ਆਹਲੀ ਕਥਾ ਵਾਚਕ ਨੇ ਹੁਕਮਨਾਮਾ ਸਰਵਣ ਕਰਵਾਇਆ | ਉਪਰੰਤ ਹੁਕਮਨਾਮੇ ਦੀ ਵਿਆਖਿਆ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਸੁਣਾਈ | ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਅਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਵੱਲੋਂ ਵੱਖ ਵੱਖ ਹਸਤੀਆਂ ਦਾ ਪ੍ਰਬੰਧਕਾਂ ਵਲੋਂ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਸੰਪਰਦਾਇ ਦੇ ਸੰਤ-ਮਹਾਂਪੁਰਸ਼ ਤੇ ਆਗੂ ਸਾਹਿਬਾਨ ਹਾਜ਼ਰ ਸਨ | ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ, ਮਹਿੰਦਰ ਸਿੰਘ ਆਹਲੀ ਸੇਵਾ ਮੁਕਤ ਸਕੱਤਰ, ਭਾਈ ਚਰਨਜੀਤ ਸਿੰਘ ਸਰਪ੍ਰਸਤ ਰੋਜ਼ਾਨਾ ਅੰਮਿ੍ਤ ਵੇਲਾ ਪਰਿਕਰਮਾ ਸੇਵਾ ਸੋਸਾਇਟੀ, ਐਡੀਸ਼ਨਲ ਮੈਨੇਜਰ ਚੈਂਚਲ ਸਿੰਘ, ਗੁਰਪ੍ਰੀਤ ਸਿੰਘ ਰਾਮਪੁਰ ਤੇ ਮੀਤ ਮੈਨੇਜਰ ਗੁਰਜੀਤ ਸਿੰਘ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਰਿਕਾਰਡ ਕੀਪਰ ਪਵਨਦੀਪ ਸਿੰਘ, ਜਰਨੈਲ ਸਿੰਘ ਅਕਾਊਾਟੈਂਟ, ਸੁਖਜਿੰਦਰ ਸਿੰਘ ਭਗਤਪੁਰ, ਜਥੇਦਾਰ ਸਰਵਣ ਸਿੰਘ ਚੱਕਾਂ ਇੰਚਾਰਜ ਦਰਬਾਰ ਸਾਹਿਬ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀ ਗੁਰਪ੍ਰੀਤ ਸਿੰਘ ਰੋਡੇ, ਜਰਨੈਲ ਸਿੰਘ ਬੂਲੇ, ਬਾਬਾ ਅਵਤਾਰ ਸਿੰਘ ਬਾਬਾ ਬਿਧੀ ਚੰਦ ਸੰਪਰਦਾਇ, ਸਾਬਕਾ ਕੌਂਸਲਰ ਰਾਜਾ ਗੁਰਪ੍ਰੀਤ ਸਿੰਘ, ਚੇਅਰਮੈਨ ਗੁਰਜੰਟ ਸਿੰਘ ਸੰਧੂ, ਨੰਬਰਦਾਰ ਸਤਨਾਮ ਸਿੰਘ, ਜਥੇਦਾਰ ਦਿਲਬਾਗ ਸਿੰਘ ਗਿੱਲ, ਜਥੇਦਾਰ ਹਰਜਿੰਦਰ ਸਿੰਘ ਲਾਡੀ, ਡਾ. ਹੀਰਾ ਸਿੰਘ ਦੀਪੇਵਾਲ, ਮਨਦੀਪ ਸਿੰਘ, ਕੰਵਲਨੈਨ ਸਿੰਘ ਕੇਨੀ, ਸਮੁੰਦਰ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਗੁਰਪ੍ਰੀਤ ਸਿੰਘ ਫੱਤੂਢੀਂਗਾ, ਜਸਬੀਰ ਸਿੰਘ ਰੀਡਰ ਆਦਿ ਵੀ ਹਾਜ਼ਰ ਸਨ | ਅੱਜ ਵੀ ਸਾਰਾ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪੁੱਜੀਆਂ |
ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅਖੰਡ ਪਾਠ ਦੇ ਪਏ ਭੋਗ
ਅਜੀਤ ਡੈਸਕ
07-11-2025